Eid-ul-Fitr News: ਈਦ-ਉਲ-ਫ਼ਿਤਰ ਮੌਕੇ ਜਲੰਧਰ ਪਹੁੰਚੇ ਸਾਬਕਾ CM ਚੰਨੀ, ਮੁਸਲਿਮ ਭਾਈਚਾਰੇ ਨਾਲ ਖ਼ੁਸ਼ੀਆਂ ਕੀਤੀਆਂ ਸਾਂਝੀਆਂ
Published : Mar 31, 2025, 1:55 pm IST
Updated : Mar 31, 2025, 1:55 pm IST
SHARE ARTICLE
Eid-ul-Fitr CM Channi News in punjabi
Eid-ul-Fitr CM Channi News in punjabi

Eid-ul-Fitr News: ਪੂਰੇ ਸ਼ਹਿਰ 'ਚ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਜਲੰਧਰ 'ਚ ਅੱਜ ਯਾਨੀ ਸੋਮਵਾਰ ਨੂੰ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕੀਤੀ ਗਈ। ਪੂਰੇ ਸ਼ਹਿਰ 'ਚ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਈਦ ਦੇ ਮੌਕੇ 'ਤੇ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਮਸਜਿਦਾਂ 'ਚ ਨਮਾਜ਼ ਅਦਾ ਕੀਤੀ ਅਤੇ ਸਾਰਿਆਂ ਦੀ ਸੁੱਖ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ |

ਮਸਜਿਦ ਪ੍ਰਬੰਧਕ ਕਮੇਟੀਆਂ ਵੱਲੋਂ ਈਦ ਦੀ ਨਮਾਜ਼ ਦੀਆਂ ਤਿਆਰੀਆਂ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸਨ। ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ, ਈਦਗਾਹ ਗੁਲਾਬ ਦੇਵੀ ਰੋਡ ਦੇ ਮੁਖੀ ਨਾਸਿਰ ਸਲਮਾਨੀ ਨੇ ਦੱਸਿਆ- ਜਲੰਧਰ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਇਤਿਹਾਸਕ ਈਦਗਾਹ 'ਚ ਸੋਮਵਾਰ ਸਵੇਰੇ 9 ਵਜੇ ਤੋਂ ਨਮਾਜ਼ ਅਦਾ ਕੀਤੀ ਗਈ।

ਸੁਸਾਇਟੀ ਨੇ ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪੁਲਿਸ ਦੇ ਏਡੀਜੀਪੀ ਐਮਐਫ਼ ਫ਼ਾਰੂਕੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਅੱਜ ਗੁਲਾਬ ਦੇਵੀ ਰੋਡ ਸਥਿਤ ਈਦਗਾਹ ਵਿਖੇ ਨਮਾਜ਼ ਅਦਾ ਕਰਨ ਲਈ ਪੁੱਜੇ। ਭਾਰੀ ਸੁਰੱਖਿਆ ਦਰਮਿਆਨ ਉਨ੍ਹਾਂ ਨੇ ਲੋਕਾਂ ਨਾਲ ਬੈਠ ਕੇ ਨਮਾਜ਼ ਅਦਾ ਕੀਤੀ। ਮੁਸਲਿਮ ਭਾਈਚਾਰੇ ਦੇ ਲੋਕਾਂ ਗਲੇ ਲਗਾ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਚੰਨੀ ਨੇ ਮੁਸਲਿਮ ਰੀਤੀ ਰਿਵਾਜਾਂ ਅਨੁਸਾਰ ਨਮਾਜ਼ ਅਦਾ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement