
Colonel Bath case : ਪਟਿਆਲਾ ਪਹੁੰਚੇ SIT ਦੇ ਮੈਂਬਰ, ਲੋਕਾਂ ਨੂੰ ਜਾਂਚ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ
Investigation into the assault case of Colonel Bath intensified Latest news in Punjabi : ਚੰਡੀਗੜ੍ਹ/ਪਟਿਆਲਾ : ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ SIT ਨੇ ਤੇਜ਼ ਕਰ ਦਿਤੀ ਹੈ। ਜਾਣਕਾਰੀ ਅਨੁਸਾਰ SIT ਦੇ ਮੈਂਬਰ ਅੱਜ ਪਟਿਆਲਾ ਪਹੁੰਚੇ। ਜਿੱਥੇ ਉਨ੍ਹਾਂ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਇਸ ਮਾਮਲੇ ਦੀ ਜਾਂਚ ’ਚ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।
ਅੱਜ ਪੀੜਤ ਕਰਨਲ ਪਰਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜਾ ਜਿਥੇ ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਨਿਆਂ ਲਈ ਮੁੱਖ ਮੰਤਰੀ ਤੋਂ ਮੰਗ ਕੀਤੀ। ਤੁਹਾਨੂੰ ਦਸ ਦਈਏ ਕਿ ਪਰਵਾਰ ਵਲੋਂ ਬੀਤੇ ਦਿਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ।
ਇਸ ਦੌਰਾਨ ਐਸ.ਆਈ.ਟੀ. ਵਲੋਂ ਇਸ ਮਾਮਲੇ ਸਬੰਧੀ ਪਟਿਆਲਾ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਅਧਿਕਾਰੀਆਂ ਨੇ ਲੋਕਾਂ ਨੂੰ ਜਾਣਕਾਰੀ ਸਾਂਝੀ ਕਰ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇ ਕਿਸੇ ਕੋਲ ਕੋਈ ਵੀ ਜਾਣਕਾਰੀ ਜਾਂ ਸਬੂਤ ਹਨ ਤਾਂ ਉਹ ਸਾਡੇ ਨਾਲ ਸਾਂਝੇ ਕਰ ਸਕਦੇ ਹਨ। ਉਨ੍ਹਾਂ ਜਾਣਕਾਰੀ ਸਾਂਝੀ ਕਰਨ ਲਈ ਇਕ ਨੰਬਰ 75083-00342 ਵੀ ਜਾਰੀ ਕੀਤਾ ਹੈ।
ਪ੍ਰੈੱਸ ਕਾਨਫ਼ਰੰਸ ਦੌਰਾਨ SIT ਦੇ ਮੈਂਬਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਤਕ ਪਹੁੰਚਣਾ ਬੇਹੱਦ ਜ਼ਰੂਰੀ ਹੈ ਤੇ ਅਸੀਂ ਮਾਮਲੇ ਦੀ ਡੂੰਘਾਈ ਤੱਕ ਜਾ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਵਾਂਗੇ। ਉਨ੍ਹਾਂ ਦਸਿਆ ਕਿ ਉਹ 2 ਅਪ੍ਰੈਲ ਨੂੰ ਮੁੜ ਪਟਿਆਲਾ ਆਉਣਗੇ।
ਜ਼ਿਕਰਯੋਗ ਹੈ ਕਿ ਪਟਿਆਲਾ ’ਚ ਪੁਲਿਸ ਵਲੋਂ ਕਰਨਲ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਗਈ ਸੀ।