ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ
Published : Mar 31, 2025, 5:53 pm IST
Updated : Mar 31, 2025, 5:53 pm IST
SHARE ARTICLE
Punjab Police seizes 15 kg heroin belonging to Pakistan and US-based drug syndicates; one person arrested
Punjab Police seizes 15 kg heroin belonging to Pakistan and US-based drug syndicates; one person arrested

ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ।

ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ 'ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ 'ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement