ਟੀ.ਬੀ. ਦੇ ਖ਼ਾਤਮੇ ਦੀ ਦੇਸ਼ ਪਧਰੀ ਮੁਹਿੰਮ ਵਿਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ
Published : Mar 31, 2025, 7:09 am IST
Updated : Mar 31, 2025, 7:44 am IST
SHARE ARTICLE
Punjab secures second position in nationwide campaign to eliminate TB News
Punjab secures second position in nationwide campaign to eliminate TB News

ਕੇਂਦਰੀ ਸਿਹਤ ਅਤੇ ਪ੍ਰਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫ਼ੀਕੇਟ ਦੇ ਕੇ ਕੀਤਾ ਸਨਮਾਨਤ

ਚੰਡੀਗੜ੍ਹ (ਭੁੱਲਰ): ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ ’ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾਂ ਮੁਹਿੰਮ ‘ਟੀ.ਬੀ. ਮੁਕਤ ਭਾਰਤ ਅਭਿਆਨ’ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕਰ ਕੇ ਟਿਊਬਰਕਲੋਸਿਸ ਵਿਰੁਧ ਅਪਣੀ ਲੜਾਈ ਵਿਚ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ।

ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਸ਼ਾਨਦਾਰ ਸਮਾਰੋਹ ਦੌਰਾਨ ਟੀਬੀ ਦੇ ਮਾਮਲਿਆਂ ਦੀ ਜਾਂਚ, ਖੋਜ ਅਤੇ ਇਲਾਜ ਵਿਚ ਸੂਬੇ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿਤੀ ਅਤੇ ਸਟੇਟ ਟੀਬੀ ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਕੇਂਦਰੀ ਸਿਹਤ ਅਤੇ ਪ੍ਰਵਾਰ ਭਲਾਈ ਮੰਤਰੀ ਜੇਪੀ ਨੱਢਾ ਤੋਂ ਅਚੀਵਮੈਂਟ 
ਸਰਟੀਫ਼ੀਕੇਟ ਪ੍ਰਾਪਤ ਕੀਤਾ।

7 ਦਸੰਬਰ, 2024 ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੁਆਰਾ ਅੰਮ੍ਰਿਤਸਰ ਵਿਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਸੰਵੇਦਨਸ਼ੀਲ ਆਬਾਦੀ ਲਈ ਜਲਦ ਤੋਂ ਜਲਦ ਸਕ੍ਰੀਨਿੰਗ, ਜਾਂਚ ਅਤੇ ਬਿਹਤਰ ਦੇਖਭਾਲ ਰਾਹੀਂ ਟੀਬੀ ਦੇ ਖ਼ਾਤਮੇ ਨੂੰ ਯਕੀਨੀ ਬਣਾਉਣਾ ਸੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ 100 ਦਿਨਾਂ ਦੌਰਾਨ, ਪੰਜਾਬ ਭਰ ਵਿਚ ਸਿਹਤ ਟੀਮਾਂ ਨੇ ਲਗਭਗ 28 ਲੱਖ ਉੱਚ-ਜੋਖਮ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਜਿਸ ਦੌਰਾਨ 17,300 ਟੀਬੀ ਮਰੀਜ਼ਾਂ ਦੀ ਪਛਾਣ ਹੋਈ, ਜਿਨ੍ਹਾਂ ਨੂੰ ਸਮੇਂ ਸਿਰ ਇਲਾਜ ਅਤੇ ਪੋਸ਼ਣ ਸਹਾਇਤਾ ਪ੍ਰਦਾਨ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement