
Punjab Weather Update: ਡੈਮਾਂ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਪਾਣੀ ਦਾ ਸੰਕਟ ਪੈਦਾ ਹੋਣ ਦਾ ਖ਼ਤਰਾ
ਪੰਜਾਬ ਵਿੱਚ ਗਰਮੀ ਵਧਣ ਲੱਗ ਪਈ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਮੌਸਮ ਵਿਭਾਗ ਇਸ ਨੂੰ ਆਮ ਦਾਇਰੇ ਵਿੱਚ ਮੰਨ ਰਿਹਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਵੱਧ ਹੈ।
ਮੌਸਮ ਕੇਂਦਰ ਮੁਤਾਬਕ ਹੁਣ ਤਾਪਮਾਨ ਲਗਾਤਾਰ ਵਧੇਗਾ। 2 ਅਪ੍ਰੈਲ ਤੱਕ ਦਿਨ ਦਾ ਵੱਧ ਤੋਂ ਵੱਧ ਤਾਪਮਾਨ 5 ਤੋਂ 7 ਡਿਗਰੀ ਤੱਕ ਵਧੇਗਾ। ਇਸ ਦਾ ਮਤਲਬ ਹੈ ਕਿ ਇਹ ਤਾਪਮਾਨ ਆਮ ਨਾਲੋਂ ਵੱਧ ਹੋਵੇਗਾ ਅਤੇ ਲੋਕਾਂ ਨੂੰ ਪਰੇਸ਼ਾਨੀ ਵੀ ਹੋ ਸਕਦਾ ਹੈ।
ਸੂਬੇ 'ਚ ਫ਼ਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਤਾਪਮਾਨ ਹੋਰ ਵਧ ਸਕਦਾ ਹੈ। ਆਉਣ ਵਾਲੇ ਦਿਨਾਂ 'ਚ ਸੂਰਜ ਤੇਜ਼ ਰਹੇਗਾ ਅਤੇ ਦੁਪਹਿਰ ਦੇ ਸਮੇਂ ਤੇਜ਼ ਗਰਮੀ ਵੀ ਤੁਹਾਨੂੰ ਪਰੇਸ਼ਾਨ ਕਰੇਗੀ। ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਤੱਕ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਜਾਪਦੀ।
ਵਧਦੀ ਗਰਮੀ ਦੇ ਵਿਚਕਾਰ ਪਾਣੀ ਦਾ ਸੰਕਟ ਵੀ ਗੰਭੀਰ ਹੁੰਦਾ ਜਾ ਰਿਹਾ ਹੈ। ਕੇਂਦਰੀ ਜਲ ਕਮਿਸ਼ਨ (CWC) ਅਨੁਸਾਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਡੇ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ ਬਹੁਤ ਹੇਠਾਂ ਚਲਾ ਗਿਆ ਹੈ।