ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ
Published : Mar 31, 2025, 8:14 pm IST
Updated : Mar 31, 2025, 8:14 pm IST
SHARE ARTICLE
Rs 27.79 crore released to more than 20 thousand farmers who adopt water-saving DSR technology: Khudiyan
Rs 27.79 crore released to more than 20 thousand farmers who adopt water-saving DSR technology: Khudiyan

ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement