ਐਸਐਚਓ ਤੇ ਏਐਸਆਈ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

By : JUJHAR

Published : Mar 31, 2025, 11:53 am IST
Updated : Mar 31, 2025, 11:55 am IST
SHARE ARTICLE
SHO and ASI arrested by Vigilance Bureau on charges of demanding bribe of Rs. 1,50,000
SHO and ASI arrested by Vigilance Bureau on charges of demanding bribe of Rs. 1,50,000

ਮੁਲਜ਼ਮਾਂ ਦੀ ਐਸਐਚਓ ਰਮਨ ਕੁਮਾਰ ਤੇ ਏਐਸਆਈ ਗੁਰਦੀਪ ਸਿੰਘ ਵਜੋਂ ਹੋਈ ਪਹਿਚਾਣ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸ ਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿਚ ਉਸ ਦੇ ਭਤੀਜੇ ਵਿਰੁਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ

photophoto

ਪਰ ਸ਼ਿਕਾਇਤਕਰਤਾ ਵਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੇ।


ਬੁਲਾਰੇ ਨੇ ਅੱਗੇ ਦਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।

ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement