
ਸਿੱਖਿਆ ਮੰਤਰੀ ਓਪੀ ਸੋਨੀ ਅੰਮ੍ਰਿਤਸਰ ‘ਚ ਬੱਚਿਆਂ ਦੇ ਸਨਮਾਨ ਸਮਾਰੋਹ ‘ਚ ਸ਼ਾਮਲ ਹੋਣ...
ਅੰਮ੍ਰਿਤਸਰ: ਸਿੱਖਿਆ ਮੰਤਰੀ ਓਪੀ ਸੋਨੀ ਅੰਮ੍ਰਿਤਸਰ ‘ਚ ਬੱਚਿਆਂ ਦੇ ਸਨਮਾਨ ਸਮਾਰੋਹ ‘ਚ ਸ਼ਾਮਲ ਹੋਣ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਬੱਚੇ ਇਸ ਵਾਰ ਪਾਸ ਹੋਏ ਹਨ ਉਸ ਦਾ ਇਨਾਮ ਅਸਲ ਵਿਚ ਅਧਿਆਪਕਾਂ ਨੂੰ ਜਾਂਦਾ ਹੈ। ਇਸ ਲਈ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਵੱਲੋਂ ਬੀਤੇ ਦਿਨ ਕੀਤੀ ਗਈ ਕਾਂਨਫਰੰਸ ਵਿਚ ਉਨ੍ਹਾਂ ਨੇ ਖ਼ੁਦ ‘ਤੇ ਲੱਗੇ ਇਲਜ਼ਾਮਾਂ ਨੂੰ ਦੱਸਿਆ ਹੈ।
Navjot Singh Sidhu
ਇਸ ‘ਤੇ ਬੋਲਦਿਆਂ ਕਿਹਾ ਕਿ ਸਿੱਧੂ ਸਾਹਿਬ ਸਾਡੇ ਭਰਾ ਹਨ ਤੇ ਬਹੁਤ ਵਧੀਆ ਇਨਸਾਨ ਹਨ ਤੇ ਇਨਸਾਨ ‘ਚ ਕੋਈ ਨਾ ਕੋਈ ਕਮੀ ਜ਼ਰੂਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਇਨਸਾਨ ਹੋਵੇ ਉਸਨੂੰ ਬੋਲਣ ਤੋਂ ਪਹਿਲਾਂ ਸੋਚ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਿਸੇ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।