
ਲੋਕਾਂ ਦੇ ਸਿੱਧੇ ਸਵਾਲਾਂ ਦੇ ਜਵਾਬ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਦਾ ਪ੍ਰੋਗਰਾਮ ਆਸਕ ਕੈਪਟਨ ਦੇ ਚੌਥੇ ਸੈਸ਼ਨ ਦੀ ਪਹੁੰਚ 70 ਲੱਖ ਲੋਕਾਂ
ਚੰਡੀਗੜ੍ਹ, 30 ਮਈ (ਗੁਰਉਪਦੇਸ਼ ਭੁੱਲਰ): ਲੋਕਾਂ ਦੇ ਸਿੱਧੇ ਸਵਾਲਾਂ ਦੇ ਜਵਾਬ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਦਾ ਪ੍ਰੋਗਰਾਮ ਆਸਕ ਕੈਪਟਨ ਦੇ ਚੌਥੇ ਸੈਸ਼ਨ ਦੀ ਪਹੁੰਚ 70 ਲੱਖ ਲੋਕਾਂ ਤਕ ਹੋਈ ਹੈ। ਸੋਸ਼ਲ ਮੀਡੀਆ ਮੰਚ ਰਾਹੀਂ ਕੈਪਟਨ ਨੇ ਅੱਜ ਫਿਰ ਲੋਕਾਂ ਵਲੋਂ ਪੁੱਛੇ ਅਨੇਕਾਂ ਸਵਾਲਾਂ ਦੇ ਜਵਾਬ ਦਿਤੇ। ਅੱਜ ਇਸ ਸੰਬੋਧਨ ਰਾਹੀਂ ਕੈਪਟਨ ਨੇ ਮੁੜ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਵਿਸ਼ੇਸ਼ ਤੌਰ ’ਤੇ ਮਾਸਕ ਪਹਿਨਣ ਅਤੇ ਹੱਥਾਂ ਦੀ ਸਫ਼ਾਈ ਤੇ ਸਮਾਜਕ ਦੂਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸੂਬੇ ’ਚ ਕੋਰੋਨਾ ਨੂੰ ਬੇਕਾਬੂ ਨਹੀਂ ਹੋਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਅਮਨ-ਸ਼ਾਂਤੀ ਭੰਗ ਕਰਨ ਦੀ ਆਗਿਆ ਦਿਤੀ ਜਾਵੇਗੀ।
ਫੇਸਬੁੱਕ ਸੈਸ਼ਨ ਜ਼ਰੀਏ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਾਹਰੋਂ ਆਉਣ ਵਾਲਿਆਂ ਖਾਸ ਕਰਕੇ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਵੱਲੋਂ ਸਿਹਤ ਅਧਿਕਾਰੀਆਂ ਨੂੰ ਸੂਚਿਤ ਨਾ ਕਰਨਾ ਇਕ ਵੱਡੀ ਚੁਣੌਤੀ ਹੈ ਕਿਉਂ ਜੋ ਇਸ ਨਾਲ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਲੱਭਣਾ ਔਖਾ ਹੋ ਜਾਂਦਾ ਅਤੇ ਬਾਕੀਆਂ ਦੀ ਜਾਨ ਵੀ ਜ਼ੋਖਮ ਵਿੱਚ ਪੈਂਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਰੋਜ਼ਾਨਾ ਦੇ ਕੇਸਾਂ ਵਿੱਚ ਸੁਮੱਚੇ ਤੌਰ ’ਤੇ ਕਮੀ ਆਈ ਹੈ ਅਤੇ ਹੁਣ ਤੱਕ 2158 ਕੇਸ ਪਾਜ਼ੇਟਿਵ ਆਏ ਹਨ ਜਿਨ੍ਹਾਂ ਵਿੱਚੋਂ 1946 ਵਿਅਕਤੀ ਸਿਹਤਯਾਬ ਹੋ ਗਏ ਹਨ ਪਰ ਪਿਛਲੇ ਕੁਝ ਦਿਨਾਂ ਵਿੱਚ ਨਵੇਂ ਕੇਸਾਂ ਸਾਹਮਣੇ ਆਉਣੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਮੈਡੀਕਲ ਜਾਂਚ ਤੋਂ ਬਿਨਾਂ ਵਾਪਸੀ ਕਰਨ ਵਾਲਿਆਂ ਬਾਰੇ ਸੂਚਿਤ ਕਰਨ ਦੀ ਅਪੀਲ ਕੀਤੀ।
File photo
ਇਕ ਹੋਰ ਸਵਾਲ ਦੇ ਜਵਾਬ ਵਿੱਚ ਕਮਿਊਨਿਟੀ ਪੱਧਰ ‘ਤੇ ਕੋਵਿਡ ਦੇ ਫੈਲਾਓ ਦੀਆਂ ਸੰਭਾਵਨਾਵਾਂ ਦੇ ਪ੍ਰਸੰਗ ਵਿੱਚ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖਤਰਾ ਹੈ ਜਿਸਦਾ ਅਸÄ ਸਾਹਮਣਾ ਕਰ ਰਹੇ ਹਾਂ ਅਤੇ ਖੁੱਲ੍ਹਾਂ ਬਾਰੇ ਫੈਸਲੇ ਦੌਰਾਨ ਇਸ ਨੂੰ ਪੂਰੀ ਤਰ੍ਹਾਂ ਧਿਆਨ ਵਿੱਚ ਰੱਖਿਆ ਜਾਵੇਗਾ। ਅੰਮਿ੍ਰਤਸਰ ਵਿੱਚ ਕੇਸਾਂ ਬਾਰੇ ਇਕ ਵਸਨੀਕ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੀਤੇ ਕੱਲ ਰਿਪੋਰਟ ਹੋਏ 7 ਕੇਸਾਂ ਵਿਚੋਂ 6 ਸੰਪਰਕ ਨਾਲ ਸਬੰਧਤ ਕੇਸ ਸਨ।
ਰੈਪਿਡ ਟੈਸਟਿੰਗ ਕਿੱਟਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀਆਂ ਕਿੱਟਾਂ ਚੀਨ ਅਤੇ ਦੱਖਣੀ ਕੋਰੀਆਂ ਤੋਂ ਆਈਆਂ ਸਨ ਉਹ ਨੁਕਸਦਾਰ ਹੋਣ ਕਾਰਨ ਵਾਪਸ ਕਰ ਦਿੱਤੀਆਂ ਗਈਆਂ ਸਨ।
ਦੁਬਈ ਵਾਸੀ ਜੋ ਚੰਡੀਗੜ੍ਹ ਆਉਣਾ ਚਾਹੁੰਦਾ ਹੈ, ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੁਬਈ ਤੋਂ ਰੋਜ਼ਾਨਾਂ ਤਿੰਨ ਫਲਾਈਟਾਂ ਦੇ ਨਾਲ-ਨਾਲ ਹੋਰ ਫਲਾਈਟਾਂ ਮੁੜ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਫਲਾਈਟਾਂ ਹਾਲੇ ਸ਼ੁਰੂ ਨਹÄ ਹੋਈਆਂ ਅਤੇ ਉਨ੍ਹਾਂ ਸਵਾਲ ਪੁੱਛਣ ਵਾਲੇ ਵਿਅਕਤੀ ਨੂੰ ਭਾਰਤੀ ਅੰਬੈਸੀ ਦੇ ਦਫਤਰ ਨਾਲ ਸੰਪਰਕ ਵਿਚੱ ਰਹਿਣ ਲਈ ਆਖਿਆ।
ਇਕ ਸਵਾਲ ਕਰਤਾ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਿੱਜੀ ਬੱਸਾਂ ਨੂੰ ਪਿੰਡਾਂ ਵਿੱਚ ਚਲਾਏ ਜਾਣ ਤੋਂ ਨਹÄ ਰੋਕਿਆ ਗਿਆ ਅਤੇ ਇਸ ਸਬੰਧੀ ਫੈਸਲਾ ਨਿੱਜੀ ਬੱਸ ਚਲਾਉਣ ਵਾਲਿਆਂ ਵੱਲੋਂ ਕੀਤਾ ਜਾਣਾ ਹੈ। ਲੌਕਡਾਊਨ ਦੌਰਾਨ ਨਕਲੀ ਸ਼ਰਾਬ ਸਬੰਧੀ ਕੀਤੀ ਗਈ ਛਾਪਾਮਾਰੀ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ 97 ਭੱਠੀਆਂ ਸੀਲ ਕੀਤੀਆਂ ਗਈਆਂ, 1729 ਮਾਮਲੇ ਦਰਜ ਕੀਤੇ ਗਏ ਅਤੇ 1360 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਕਰਨ ਦਾ ਯਤਨ ਕਰਨ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਕਰ ਰਹੀ ਹੈ।
ਮੁੱਖ ਮੰਤਰੀ ਵੱਲੋਂ ਇਸ ਵਰ੍ਹੇ ਇਕ ਹੋਰ ਭਰਪੂਰ ਫਸਲ ਦੇਣ ਲਈ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ 128 ਲੱਖ ਮੀਟਰਿਕ ਟਨ ਕਣਕ ਦੀ ਖ੍ਰੀਦ ਨਾਲ ਕਰੀਬ 23000 ਕਰੋੜ ਰੁਪਏ ਪੇਂਡੂ ਆਰਥਿਕਤਾ ਦੀ ਚਲਾਈ ਲਈ ਉਪਲੱਬਧ ਹੋਏ ਹਨ। ਟਿੱਡੀ ਦਲ ਦੇ ਖਤਰੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨਾਲ ਲੱਗਦੇ 7 ਜ਼ਿਲਿਆਂ ਵਿੱਚ ਇਸ ਦੀ ਰੋਕਥਾਮ ਲਈ ਮੁਕੰਮਲ ਇੰਤਜ਼ਾਮ ਕੀਤੇ ਜਾ ਚੁੱਕੇ ਹਨ।