ਕੂਟਨੀਤਕ ਹੱਲ ਨਾ ਨਿਕਲਿਆ ਤਾਂ ਚੀਨ ਨੂੰ ਕਰਾਰਾ ਜਵਾਬ ਦੇਣਾ ਵੀ ਜਾਣਦੇ ਹਾਂ: ਕੈਪਟਨ
Published : May 31, 2020, 5:13 am IST
Updated : May 31, 2020, 5:13 am IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਵਧਦੇ ਤਣਾਅ ਦਾ ਕੂਟਨੀਤਕ ਤੌਰ ਉਤੇ

ਚੰਡੀਗੜ੍ਹ, 30 ਮਈ (ਸਪੋਕਸਮੈਨ ਸਮਾਚਾਰ ਸਵੇਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਵਧਦੇ ਤਣਾਅ ਦਾ ਕੂਟਨੀਤਕ ਤੌਰ ਉਤੇ ਹੱਲ ਕਰਨ ਕੱਢਣ ਦੀ ਵਕਾਲਤ ਕਰਨ ਦੇ ਨਾਲ ਹੀ ਸ਼ਨਿਚਰਵਾਰ ਨੂੰ ਚੀਨ ਨੂੰ ਚਿਤਾਵਨੀ ਦਿਤੀ ਕਿ ਉਹ ਭਾਰਤੀ ਸਰਹੱਦ ਅੰਦਰ ਘੁਸਪੈਠ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਦੀ ਇਸ ਧਮਕੀ ਦੇ ਬਾਵਜੂਦ ਭਾਰਤ ਪਿੱਛੇ ਨਹÄ ਹਟੇਗਾ।    

ਮੁੱਖ ਮੰਤਰੀ ਨੇ ਚੀਨ ਨੂੰ ਭਾਰਤ ਨੂੰ ਹਲਕੇ ਵਿਚ ਨਾ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ, ‘‘ਹਾਲਾਂਕਿ ਅਸੀ ਯੁੱਧ ਨਹÄ ਚਾਹੁੰਦੇ ਪਰ ਅਸੀ ਚੀਨ ਦੀ ਧੱਕੇਸ਼ਾਹੀ ਨੂੰ ਵੀ ਬਰਦਾਸ਼ਤ ਨਹÄ ਕਰਾਂਗੇ। ਇਹ 1962 ਨਹÄ ਹੈ।’’ ਉਨ੍ਹਾਂ ਇਕ ਗੱਲ ਸਪੱਸ਼ਟ ਕਰਦਿਆਂ ਕਿਹਾ ਕਿ ਜੇ ਚੀਨ ਨੇ ਅਜਿਹਾ ਵਤੀਰਾ ਬੰਦ ਨਾ ਕੀਤਾ ਤਾਂ ਉਸ ਨੂੰ ਇਸ ਦੀ ਭਾਰੀ ਕੀਮਤ ਭੁਗਤਣੀ ਪਵੇਗੀ।

ਅਪਣੇ ਫ਼ੇਸਬੁੱਕ ਲਾਈਵ ਸੈਸ਼ਨ ਦੌਰਾਨ ਕੋਲਕਾਤਾ ਦੇ ਇਕ ਵਸਨੀਕ ਦੇ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਭਾਰਤੀ ਸੈਨਾ ਕਰਾਰਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੀਨ ਨੂੰ ਕੋਈ ਅਜਿਹਾ ਕਦਮ ਨਹÄ ਚੁੱਕਣਾ ਚਾਹੀਦਾ।’’ ਉਨ੍ਹਾਂ ਚੀਨ ਨੂੰ ਅਪਣੇ ਤਰੀਕੇ ਬਦਲਣ ਅਤੇ ਭਾਰਤ ਨਾਲ ਗੱਲਬਾਤ ਕਰ ਕੇ ਸਾਰਾ ਮਾਮਲਾ ਨਿਪਟਾਉਣ ਦੀ ਅਪੀਲ ਕਰਦਿਆਂ ਕਿਹਾ, ‘‘ਅਸੀ ਕਿਸੇ ਮੁਲਕ ਵਿਰੁਧ ਲੜਾਈ ਨਹÄ ਚਾਹੁੰਦੇ ਅਤੇ ਸਥਿਤੀ ਵਿਚ ਸੁਧਾਰ ਚਾਹੁੰਦੇ ਹਨ ਪਰ ਜੇ ਉਹ ਇਸੇ ਤਰ੍ਹਾਂ ਵਿਵਹਾਰ ਕਰਦੇ ਰਹੇ ਤਾਂ ਸਾਡੇ ਕੋਲ ਕੋਈ ਹੋਰ ਤਰੀਕਾ ਨਹÄ ਬਚੇਗਾ।’’

File photoFile photo

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਭਾਰਤ ਨੂੰ ਸਰਹੱਦ ਦੇ ਨਾਲ ਅਪਣੀ ਸਾਈਡ ਕੋਈ ਵੀ ਇਮਾਰਤੀ ਢਾਂਚਾ ਉਸਾਰਨ ਤੋਂ ਨਹÄ ਰੋਕ ਸਕਦਾ। ਉਨ੍ਹਾਂ ਕਿਹਾ, ‘‘ਚੀਨੀ ਲੋਕ ਸਾਡੀ ਕੋਈ ਗੱਲ ਨਹÄ ਸੁਣਦੇ ਜਦੋਂ ਅਸੀ ਅਕਸਾਈ ਚੀਨ ਵਿਚ ਉਨ੍ਹਾਂ ਵਲੋਂ ਸਾਡੇ ਇਲਾਕੇ ਅੰਦਰ ਸੜਕਾਂ ਬਣਾਉਣ ਉਤੇ ਇਤਰਾਜ਼ ਕਰਦੇ ਹਾਂ ਪਰ ਹੁਣ ਜਦੋਂ ਅਸੀ ਅਪਣੇ ਇਲਾਕੇ ਵਿਚ ਇਕ ਸੜਕ ਬਣਾ ਰਹੇ ਹਾਂ ਤਾਂ ਉਹ ਉਤੇਜਕ ਹੋ ਗਏ।’’   

ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਵੀ ਸਖ਼ਤ ਚਿਤਾਵਨੀ ਦਿਤੀ ਜੋ ਡਰੋਨਾਂ ਦੀ ਵਰਤੋਂ ਅਤੇ ਹੋਰ ਢੰਗ-ਤਰੀਕੇ ਅਪਣਾ ਕੇ ਸਰਹੱਦ ਪਾਰੋਂ ਅਤਿਵਾਦੀਆਂ, ਹਥਿਆਰਾਂ ਅਤੇ ਨਸ਼ਿਆਂ ਨੂੰ ਧੱਕ ਕੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਗੜਬੜੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਸੁਰੱਖਿਆ ਢਾਂਚਾ ਜਿਸ ਵਿਚ ਬੀ.ਐਸ.ਐਫ., ਪੰਜਾਬ ਪੁਲਿਸ ਅਤੇ ਭਾਰਤੀ ਫ਼ੌਜ ਸ਼ਾਮਲ ਹਨ, ਪਾਕਿਸਤਾਨ ਤੋਂ 24 ਘੰਟੇ ਸਰਹੱਦ ਦੀ ਨਿਗਰਾਨੀ ਅਤੇ ਸੁਰੱਖਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਮਹੀਨਿਆਂ ਵਿਚ 32 ਅਤਿਵਾਦੀ ਮਡਿਊਲਾਂ ਦਾ ਪਰਦਾਫ਼ਾਸ਼ ਕੀਤਾ ਸੀ ਅਤੇ 200 ਤੋਂ ਵੱਧ ਹਥਿਆਰ ਜ਼ਬਤ ਕੀਤੇ ਸਨ। 

ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਦੀਆਂ ਪੰਜਾਬ ਵਿੱਚ ਲੋਕਾਂ ਨੂੰ ਭੜਕਾਉਣ ਅਤੇ ਗੜਬੜੀ ਪੈਦਾ ਕਰਨ ਕੋਸ਼ਿਸ਼ਾਂ ’ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕਿਸੇ ਵੀ ਵਿਦੇਸ਼ੀ ਅਨਸਰ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਣਗੇ। ਉਨ੍ਹਾਂ ਪੰਨੂੰ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਨੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਬੰਦ ਨਹੀਂ ਕੀਤੀਆਂ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।  ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਪੰਨੂੰ ਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ ਉਹ ਚੰਗੀ ਤਰ੍ਹਾਂ ਜਾਣਗੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਵਿੱਚ ਦਾਖ਼ਲ ਹੋ ਕੇ ਦਿਖਾਵੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬਾ ਪੰਨੂੰ ਅਤੇ ਉਸਦੀ ਪਾਬੰਦੀਸ਼ੁਦਾ ਸੰਗਠਨ ਤੋਂ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement