ਜਦੋਂ ਤਕ ਮੇਰੀ ਸਰਕਾਰ ਹੈ, ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਮਿਲਦੀ ਰਹੇਗੀ : ਸੀਐੱਮ ਕੈਪਟਨ
Published : May 31, 2020, 5:59 am IST
Updated : May 31, 2020, 5:59 am IST
SHARE ARTICLE
Captain Amarinder Singh
Captain Amarinder Singh

ਕਿਹਾ, ਕਿਸਾਨਾਂ ਦੇ ਹਿਤਾਂ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ

ਚੰਡੀਗੜ੍ਹ, 30 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੇ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਵਲੋਂ ਪੇਸ਼ ਕੀਤੇ ਵਿੱਤੀ ਘਾਟੇ ਦੇ ਵਾਧੇ ਦੇ ਹਿੱਸੇ ਨੂੰ ਛੱਡਣ ਲਈ ਤਿਆਰ ਹੈ ਪਰ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੇ ਹਿਤਾਂ ਨਾਲ ਸਮਝੌਤਾ ਨਹੀਂ ਕਰੇਗੀ।

ਕੇਂਦਰ ਵਲੋਂ ਮੁਫ਼ਤ ਬਿਜਲੀ ਦੇ ਬਦਲ ਵਜੋਂ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਫ਼ਾਇਦਾ ਦੇਣ ਦੇ ਸੁਝਾਅ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਉਹ ਬਿਲਕੁਲ ਵੀ ਨਹੀਂ ਸਹਿਣਗੇ ਅਤੇ ਇਹ ਸਿੱਧੇ ਤੌਰ ’ਤੇ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰ ਕੋਲ ਉਠਾਉਣਗੇ ਕਿ ਕੋਵਿਡ ਮਹਾਂਮਾਰੀ ਦੇ ਚਲਦਿਆਂ ਵਿੱਤੀ ਸਹਾਇਤਾ ਵਧਾਉਣ ਦੀ ਆੜ ਵਿਚ ਵਿੱਤੀ ਘਾਟਾ ਝੱਲ ਰਹੇ ਸੂਬੇ ਵਿਚ ਕਿਸਾਨ ਵਿਰੋਧੀ ਸ਼ਰਤ ਲਾਗੂ ਨਹੀਂ ਕਰ ਸਕਦੇ।

File photoFile photo

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਹੈ, ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕਰਜ਼ਾ ਲਵੇਗੀ ਅਤੇ ਭਾਰਤ ਸਰਕਾਰ ਸੂਬਾ ਸਰਕਾਰ ਉਤੇ ਅਧਿਕਾਰਤ ਕਰਜ਼ਾ ਲੈਣ ਲਈ ਸ਼ਰਤਾਂ ਨਹੀਂ ਥੋਪ ਸਕਦੀ।

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਤੇ ਵਰ੍ਹਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਦੁਸ਼ਕਰਮਾਂ ਦਾ ਦੋਸ਼ ਸੂਬਾ ਸਰਕਾਰ ਉਤੇ ਨਾ ਮੜ੍ਹਨ। ਉਨ੍ਹਾਂ ਸੁਖਬੀਰ ਨੂੰ ਆਖਿਆ ਕਿ ਕੇਂਦਰ ਵਿਚ ਉਹ ਭਾਈਵਾਲ ਹੋਣ ਦੇ ਨਾਤੇ ਪਹਿਲਾਂ ਉਹ ਅਕਾਲੀ ਦਲ ਦਾ ਐਨ.ਡੀ.ਏ. ਨਾਲੋਂ ਨਾਤਾ ਤੋੜਨ। ਉਨ੍ਹਾਂ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਿਸਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿਚੋਂ ਅਸਤੀਫ਼ੇ ਦੀ ਵੀ ਮੰਗ ਕੀਤੀ।

ਅਕਾਲੀਆਂ ਵਲੋਂ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਜਾਂ ਸੰਸਦ ਵਿੱਚ ਕਿਸਾਨਾਂ ਸਮੇਤ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਨਾ ਉਠਾਉਣ ’ਤੇ ਅਕਾਲੀ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਦੀ ਗੱਲ ਕਰਨ ਵੇਲੇ ਅਕਾਲੀ ਚੁੱਪ ਨਹੀਂ ਤੋੜਦੇ ਜਦਕਿ ਕੌਮੀ ਸਰੋਕਾਰ ਦੇ ਗੰਭੀਰ ਮੁੱਦਿਆਂ ’ਤੇ ਘਟੀਆ ਅਤੇ ਸ਼ਰਮਨਾਕ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਉਸ ਦਾ ਭਾਈਵਾਲ ਅਕਾਲੀ ਦਲ ਇਹ ਸਪੱਸ਼ਟ ਕਰੇ ਕਿ ਪੰਜਾਬ ’ਤੇ ਅਜਿਹੀ ਸ਼ਰਤ ਥੋਪ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਕੀਤੀ ਗਈ?

ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਟਵੀਟ ਰਾਹੀਂ ਕੀਤਾ ਸੀ ਸਪੱਸ਼ਟ
ਇਸ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਇਕ ਟਵੀਟ ਰਾਹੀਂ ਸਪੱਸ਼ਟ ਕਰ ਦਿਤਾ ਸੀ, ‘‘ਮੈਂ ਅਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਵਿਚ ਖੇਤੀਬਾੜੀ ਲਈ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੀ ਕੋਈ ਯੋਜਨਾ ਨਹੀਂ। ਮੈਂ ਤੁਹਾਡੀ ਆਰਥਕ ਹਾਲਤ ਤੋਂ ਭਲੀਭਾਂਤ ਜਾਣੂੰ ਹਾਂ ਅਤੇ ਮੁਲਕ ਲਈ ਅਨਾਜ ਪੈਦਾ ਕਰਨ ਵਾਸਤੇ ਤੁਹਾਡੇ ਵਲੋਂ ਹਰੇਕ ਫ਼ਸਲ ਲਈ ਕੀਤੀ ਜਾਂਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਾ ਹਾਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement