ਬੇਰੁਜ਼ਗਾਰ ਨੌਜਵਾਨਾਂ ਅਤੇ ਨਿਯੋਜਕਾਂ ਲਈ ਆਨਲਾਈਨ ਸੇਵਾਵਾਂ ਸ਼ੁਰੂ : ਚੰਨੀ
Published : May 31, 2020, 6:23 am IST
Updated : May 31, 2020, 6:25 am IST
SHARE ARTICLE
Charanjit singh Channi
Charanjit singh Channi

ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ

ਚੰਡੀਗੜ੍ਹ, 30 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਡਿਜੀਟਲ ਮਾਧਿਅਮ ਰਾਹੀਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਥ ਵਿਵਸਥਾ ਦੇ ਖੁਲ੍ਹਣ ਅਤੇ ਲਾਕਡਾਊਨ ਦੀਆਂ ਬੰਦਸ਼ਾਂ ਵਿਚ ਢਿੱਲ ਦੇ ਨਾਲ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕ (ਕੰਮ ਦੇਣ ਵਾਲੇ) ਦੋਵਾਂ ਦੇ ਫ਼ਾਇਦੇ ਲਈ ਰੋਜ਼ਗਾਰ ਉੱਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਾਸਤੇ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ਹੈ। ਪੰਜਾਬ ਸਰਕਾਰ ਨੇ ਡੀ.ਬੀ.ਈ.ਈਜ਼ ਰਾਹੀਂ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਦਾ ਫ਼ੈਸਲਾ ਲਿਆ ਹੈ।

ਮੰਤਰੀ ਨੇ ਦਸਿਆ ਕਿ ਹਰੇਕ ਜ਼ਿਲ੍ਹੇ ਦੇ ਡਿਸਟ੍ਰਿਕਟ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਇਜ਼ ਨੇ ਨੌਕਰੀਆਂ ਤਲਾਸ਼ ਰਹੇ ਪੜ੍ਹੇ-ਲਿਖੇ / ਘੱਟ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਲਈ ਆਨ ਲਾਈਨ ਵੈੱਬ ਲਿੰਕ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਕੰਮ ਲਈ ਕਰਮਚਾਰੀਆਂ ਦੀ ਭਾਲ ਕਰ ਰਹੇ ਨਿਯੋਜਕਾਂ ਦੀ ਰਜਿਸਟ੍ਰੇਸ਼ਨ ਲਈ ਵੀ ਵੈਬ ਲਿੰਕ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਬੀਡੀਪੀਓਜ਼, ਸਰਪੰਚਾਂ, ਪੰਚਾਇਤ ਸੱਕਤਰਾਂ ਆਦਿ ਦੁਆਰਾ ਘੋਸ਼ਣਾਵਾਂ ਨਾਲ ਸਿਖਿਆ/ਤਕਨੀਕੀ ਸੰਸਥਾਵਾਂ, ਸੀ.ਐਸ.ਸੀ/ਵੀ.ਐਲ.ਈ.ਐਸ ਜ਼ਰੀਏ ਨੌਕਰੀ ਤਲਾਸ਼ ਰਹੇ ਨੌਜਵਾਨਾਂ ਤਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਉਦਯੋਗ, ਕਿਰਤ, ਸਿਹਤ, ਤਕਨੀਕੀ ਸਿਖਿਆ, ਸਹਿਕਾਰਤਾ, ਰਖਿਆ ਭਲਾਈ ਵਿਭਾਗ ਦੇ ਸਹਿਯੋਗ ਨਾਲ ਰੁਜ਼ਗਾਰਦਾਤਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਲਿੰਕ ਜ਼ਿਲ੍ਹੇ ਵਿਚ ਚਲ ਰਹੀਆਂ ਲੋਨ ਸਕੀਮਾਂ ਵਿਚ ਬਿਨੈਕਾਰ ਦੀ ਰੁਚੀ ਰਜਿਸਟਰ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕਤਰ ਰਾਹੁਲ ਤਿਵਾੜੀ ਨੇ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀਆਂ ਆਨਲਾਈਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਡੀਬੀਈਈਜ ਨੇ ਨੌਕਰੀ ਲਈ ਸਹਾਇਤਾ, ਕਰੀਅਰ ਕੌਂਸਲਿੰਗ, ਸਵੈ ਰੁਜ਼ਗਾਰ, ਮੈਨੂਅਲ ਰਜਿਸਟ੍ਰੇਸਨ ਅਤੇ ਪੁਛਗਿੱਛ ਲਈ ਇਕ ਮੋਬਾਈਲ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਤਲਾਸ਼ ਰਹੇ ਨੌਜਵਾਨ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਅਪਲਾਈ ਕਰਨ ਵਾਸਤੇ www.pgrkam.com  ’ਤੇ ਵੀ ਰਜਿਸਟਰ ਕਰ ਸਕਦੇ ਹਨ ਅਤੇ ਆਪਣੀ ਪ੍ਰੋਫਾਈਲ ਤਿਆਰ ਕਰ ਸਕਦੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement