ਬਾਦਲ ਪਰਿਵਾਰ ਨੇ ਕੁਰਸੀ ਦੇ ਮੋਹ ਖਾਤਰ ਅਕਾਲੀ ਦਲ ਦੇ ਸਿਧਾਂਤਾਂ ਦੀ ਬਲੀ ਦਿੱਤੀ
Published : May 31, 2020, 4:35 pm IST
Updated : May 31, 2020, 4:35 pm IST
SHARE ARTICLE
Parkash Singh Badal and Sukhbir Singh Badal
Parkash Singh Badal and Sukhbir Singh Badal

ਪ੍ਰਕਾਸ਼ ਸਿੰਘ ਬਾਦਲ ਚੁੱਪੀ ਤੋੜੇ, ਸੁਖਬੀਰ ਪਾਰਟੀ ਪ੍ਰਧਾਨ ਤੇ ਹਰਸਿਮਰਤ ਕੇਂਦਰੀ ਵਜ਼ਾਰਤ ’ਚੋਂ ਅਸਤੀਫਾ ਦੇਵੇ

ਚੰਡੀਗੜ: ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਕਰਜ਼ਾ ਲੈਣ ਸਬੰਧੀ ਸੂਬਿਆਂ ਦੇ ਅਧਿਕਾਰਾਂ ਵਿੱਚ ਕੀਤੀ ਜਾ ਰਹੀ ਦਖਲਅੰਦਾਜ਼ੀ ਨੂੰ ਲੈ ਕੇ ਕਾਂਗਰਸ ਦੇ ਮੰਤਰੀਆਂ ਨੇ ਬਾਦਲ ਪਰਿਵਾਰ ਨੂੰ ਘੇਰਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੰਘੀ ਢਾਂਚੇ ਦਾ ਗਲਾ ਘੁੱਟਣ ਦੀ ਦਿੱਲੀ ਤਖਤ ਦੀ ਕਾਰਵਾਈ ਵਿੱਚ ਬਾਦਲ ਪਰਿਵਾਰ ਬਰਾਬਰ ਦਾ ਭਾਈਵਾਲ ਹੈ ਜਿਸ ਲਈ ਸੂਬੇ ਦੇ ਲੋਕ ਉਹਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ।

BadalsParkash Singh Badal and Sukhbir Singh Badal

 ਇਥੇ ਜਾਰੀ ਸਾਂਝੇ ਬਿਆਨ ਵਿੱਚ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੇ ਨਾਮ ਉਤੇ ਰੋਟੀਆਂ ਸੇਕਣ ਵਾਲੇ ਪ੍ਰਕਾਸ਼ ਸਿੰਘ ਬਾਦਲ ਅੱਜ ਆਪਣੇ ਪੁੱਤਰ ਤੇ ਨੂੰਹ ਵੱਲੋਂ ਸੰਘੀ ਢਾਂਚੇ ਦੇ ਦੁਸ਼ਮਣਾਂ ਨਾਲ ਹੱਥ ਮਿਲਾਉਣ ਉਤੇ ਚੁੱਪ ਕਿਉ ਹੈ। ਉਹਨਾਂ ਕਿਹਾ ਕਿ ਕੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਹੀ ਪਾਰਟੀ ਦਾ ਸ੍ਰੀ ਆਨੰਦਪੁਰ ਸਾਹਿਬ ਦਾ ਮਤਾ ਯਾਦ ਨਹੀਂ?

Sukhjinder Singh RandhawaSukhjinder Singh Randhawa

ਆਪਣੇ ਆਪ ਨੂੰ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਦੀ ਚੈਂਪੀਅਨ ਅਖਵਾਉਣ ਵਾਲਾ ਅਕਾਲੀ ਦਲ ਅੱਜ ਕੁਰਸੀ ਮੋਹ ਖਾਤਰ ਕੇਂਦਰ ਦੀ ਕਾਰਵਾਈ ’ਤੇ ਨਾ ਸਿਰਫ ਚੁੱਪ ਹੈ ਬਲਿਕ ਉਸ ਦੀਆਂ ਚਾਲਾਂ ਵਿੱਚ ਬਰਾਬਰ ਦਾ ਭਾਈਵਾਲ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਆਪਣੀ ਹੱਦ ਪਾਰ ਕਰਦਿਆਂ ਸੂਬਿਆਂ ਦੇ ਕਰਜ਼ਾ ਲੈਣ ਦੇ ਅਧਿਕਾਰ ਵਿੱਚ ਬੇਲੋੜੀ ਦਖਲਅੰਦਾਜ਼ੀ ਕੀਤੀ ਹੈ।

Bharat Bhushan Ashu Sukhjinder Singh Randhawa, Bharat Bhushan Ashu and Gurpreet Kangar ਅਕਾਲੀ ਆਗੂ ਕੇਂਦਰ ਦੇ ਫੈਸਲੇ ਦਾ ਵਿਰੋਧ ਕਰਨ ਦੀ ਬਜਾਏ ਬਿਜਲੀ ਬਿੱਲਾਂ ਬਾਰੇ ਬੇਬੁਨਿਆਦ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਝੀ ਸਾਜਿਸ਼ ਰਚ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾ ਹੀ ਸਪੱਸ਼ਟ ਆਖ ਚੁੱਕ ਹਨ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ ਤਾਂ ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ।

Food and Civil Supplies Minister Mr. Bharat Bhushan AshuBharat Bhushan Ashu

ਕਾਂਗਰਸੀ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਉਤੇ ਚੁੱਪੀ ਤੋੜਨ ਅਤੇ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਅਤੇ ਹਰਸਿਮਰਤ ਬਾਦਲ ਨੂੰ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫਾ ਦੇਣਾ ਲਈ ਕਿਹਾ ਹੈ। ਉਹਨਾਂ ਕਿਹਾ ਕਿ ਬਾਦਲਾਂ ਨੇ ਆਪਣੇ ਪਰਿਵਾਰਕ ਹਿੱਤਾਂ ਅਤੇ ਕੁਰਸੀ ਮੋਹ ਕਾਰਨ ਅਕਾਲੀ ਦਲ ਦੇ ਸਿਧਾਂਤਾਂ ਦੀ ਤਿਲਾਂਜਲੀ ਦੇ ਦਿੱਤੀ ਹੈ ਅਤੇ ਅੱਜ ਅਕਾਲੀ ਦਲ ਸੂਬਿਆਂ ਦੇ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਪਾਲੇ ਵਿੱਚ ਬੈਠ ਗਿਆ ਹੈ। ਬਾਦਲਾਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement