ਕਰਜ਼ਾ ਮਿਲੇ ਜਾਂ ਨਾ ਮਿਲੇ ਮੋਦੀ ਸਰਕਾਰ ਦੀਆਂ ਸ਼ਰਤਾਂ ਪੰਜਾਬ ਸਰਕਾਰ ਨੂੰ ਮਨਜ਼ੂਰ ਨਹੀਂ : ਬਾਜਵਾ
Published : May 31, 2020, 3:50 am IST
Updated : May 31, 2020, 3:50 am IST
SHARE ARTICLE
Sukhjinder Singh Randhawa
Sukhjinder Singh Randhawa

ਕਿਹਾ ਕੇਂਦਰ ਮਜ਼ਬੂਰ ਕਰ ਰਿਹੈ ਪੰਜਾਬ ਵਿਚ ਕਿਸਾਨਾਂ ਦੀ ਮੁਫ਼ਤ ਬਿਜਲੀ ਬੰਦ ਕਰਨ ਲਈ

ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਸਾਨਾਂ ਦੇ ਬਿਜਲੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ  'ਤੇ ਪਲਟਵਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਅੱਜ ਇਥੇ ਹੋਈ ਮੀਟਿੰਗ ਤੋਂ ਪਹਿਲਾਂ ਅਪਣੀ ਰਿਹਾਇਸ਼ 'ਤੇ ਪ੍ਰੈੱਸ ਕਾਨਫ਼ਰੰਸ ਕਰ ਕੇ ਬਾਜਵਾ ਨੇ ਦੋਸ ਲਾਇਆ ਕਿ ਮੋਦੀ ਸਰਕਾਰ ਪੰਜਾਬ ਸਰਕਾਰ ਨੂੰ ਕਰਜ਼ੇ ਦੀ ਹੱਦ ਵਧਾਉਣ ਬਦਲੇ ਕਿਸਾਨਾਂ 'ਤੇ ਬਿਜਲੀ ਬਿੱਲ ਲਾਉਣ ਲਈ ਮਜ਼ਬੂਰ ਕਰ ਰਹੀ ਹੈ

Sukhbir BadalSukhbir Badal

ਪਰ ਇਹ ਸ਼ਰਤਾਂ ਸਾਨੂੰ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਮਿਲੇ ਜਾਂ ਨਾ ਮਿਲੇ ਕੇਂਦਰ ਦੀਆਂ ਸ਼ਰਤਾਂ ਮੰਨ ਕੇ ਕਿਸੇ ਵੀ ਕੀਮਤ 'ਤੇ ਕਿਸਾਨਾਂ 'ਤੇ ਬਿਜਲੀ ਬਿੱਲ ਨਹੀਂ ਲਾਏ ਜਾਣਗੇ। ਉਨ੍ਹਾਂ ਅਕਾਲੀ ਆਗੂਆਂ ਵਲੋਂ ਪਾਏ ਜਾ ਰਹੇ ਰੌਲੇ ਰੱਪੇ ਬਾਰੇ ਕਿਹਾ ਕਿ ਇਨ੍ਹਾਂ ਕੋਲ ਹੁਣ ਕੋਈ ਮੁੱਦਾ ਨਹੀਂ ਰਿਹਾ, ਜਿਸ ਕਾਰਨ ਮੁੱਦਾ ਬਣਾਉਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਚੁਣੌਤੀ ਦਿਤੀ ਕਿ ਜੇ ਉਹ ਸੱਚ ਮੁੱਚ ਹੀ ਕਿਸਾਨ ਹਿਤੈਸ਼ੀ ਹਨ ਤਾਂ ਮੋਦੀ ਸਰਕਾਰ 'ਚੋਂ ਅਕਾਲੀ ਦਲ ਬਾਹਰ ਆਵੇ ਜੋ ਪੰਜਾਬ ਦੇ 'ਤੇ ਕਿਸਾਨ ਵਿਰੋਧੀ ਸ਼ਰਤਾਂ ਲਾ ਰਿਹਾ ਹੈ।

Harsimrat BadalHarsimrat Badal

ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਕਿਹਾ ਕਿ ਉਹ ਵੀ ਕੇਂਦਰ ਸਰਕਾਰ ਵਿਰੁਧ ਪੰਜਾਬ ਦੇ ਕਿਸਾਨਾਂ ਦੇ ਹਿੱਤਾ ਲਈ ਮੂੰਹ ਖੋਲ੍ਹਣ ਦੀ ਜੁਰਅਤ ਕਰ ਕੇ ਵਿਖਾਉਣ। ਬਾਜਵਾ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਵੀ ਚੁੱਪ ਧਾਰੀ ਹੋਈ ਹੈ ਜਦ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਲਿਆ ਕੇ ਬਿਜਲੀ ਸੈਕਟਰ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਇਹ ਬਿੱਲ ਪਾਸ ਹੋਇਆ ਤਾਂ ਬਿਜਲੀ ਦੇ ਸਾਰੇ ਅਧਿਕਾਰ ਕੇਂਦਰ ਕੋਲ ਚਲੇ ਜਾਣਗੇ ਅਤੇ ਦੇਸ ਭਰ ਵਿਚ ਕਿਸਾਨਾਂ ਦੀ ਮੁਫ਼ਤ ਬਿਜਲੀ ਦਾ ਰਾਹ ਬੰਦ ਹੋ ਜਾਵੇਗਾ।

Tripat Rajinder Singh BajwaTripat Rajinder Singh Bajwa

ਅਕਾਲੀਆਂ ਦੇ ਦਾਅਵਿਆਂ ਨੂੰ ਕੀਤਾ ਖ਼ਾਰਜ
ਅਕਾਲੀ ਆਗੂਆਂ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਖਾਰਜ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਕੈਬਨਿਟ ਵਿਚ ਕਿਸਾਨਾਂ ਦੀ ਮੁਫ਼ਤ ਬਿਜਲੀ ਬੰਦ ਕਰਨ ਦਾ ਕੋਈ ਫ਼ੈਸਲਾ ਹੋਇਆ ਹੀ ਨਹੀਂ ਤੇ ਨਾ ਹੀ ਅਜਿਹਾ ਭਵਿੱਖ ਵਿਚ ਹੋਣ ਦਾ ਸੁਆਲ ਹੀ ਉਠਦਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਨੂੰ ਕੋਰੋਨਾ ਸੰਕਟ ਦੀ ਸਥਿਤੀ ਵਿਚ ਵਿੱਤੀ ਸਹਾਇਤਾ ਦੇਣ ਵਿਚ ਵੀ ਭੇਦਭਾਵ ਕਰ ਰਿਹਾ ਹੈ ਅਤੇ ਕੇਂਦਰ ਵਲੋਂ ਐਲਾਨਿਆ ਪੈਕੇਜ ਵੀ ਜੁਲਮਾ ਹੈ ਜਿਸ ਵਿਚ ਬਹੁਤੀ ਰਾਸ਼ੀ ਕਰਜ਼ੇ ਦੇ ਰੂਪ ਵਿਚ ਦਿਤੀ ਜਾਣੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement