ਭਲਕੇ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਣ ਵਾਲੇ ਪ੍ਰੋਗਰਾਮ ਪ੍ਰਸ਼ਾਸਨ ਲਈ ਬਣੇ ਸਿਰਦਰਦੀ
Published : May 31, 2021, 8:11 am IST
Updated : May 31, 2021, 8:25 am IST
SHARE ARTICLE
Bargari kand
Bargari kand

ਪ੍ਰਸ਼ਾਸਨ ਵਲੋਂ ਬਕਾਇਦਾ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ

ਕੋਟਕਪੂਰਾ(ਗੁਰਿੰਦਰ ਸਿੰਘ) : 1 ਜੂਨ 2015 ਨੂੰ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਦਿਨ ਦਿਹਾੜੇ ਡੇਰਾ ਪ੍ਰੇਮੀਆਂ ਵਲੋਂ ਪਾਵਨ ਸਰੂਪ ਚੋਰੀ ਕਰਨ ਅਤੇ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਵਾਪਰੀਆਂ ਘਟਨਾਵਾਂ ਦਾ ਇਨਸਾਫ਼ ਲੈਣ ਲਈ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ 1 ਜੂਨ ਨੂੰ ਰੱਖੇ ਦੋ ਪ੍ਰੋਗਰਾਮ ਪ੍ਰਸ਼ਾਸਨ ਲਈ ਸਿਰਦਰਦੀ ਬਣਦੇ ਜਾ ਰਹੇ ਹਨ ਕਿਉਂਕਿ ਪ੍ਰਸ਼ਾਸਨ ਵਲੋਂ ਬਕਾਇਦਾ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ ਤੇ ਦੂਜੇ ਪਾਸੇ ਦੋਵੇਂ ਥਾਵਾਂ ’ਤੇ ਇਕੱਠ ਕਰਨ ਲਈ ਵੱਖ ਵੱਖ ਧਿਰਾਂ ਵਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। 

bargari kandBargari kand

ਜ਼ਿਕਰਯੋਗ ਹੈ ਕਿ ਅਕਾਲੀ ਦਲ ਮਾਨ ਸਮੇਤ ਅਨੇਕਾਂ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ 1 ਜੂਨ ਨੂੰ ਸਵੇਰੇ 10:00 ਵਜੇ ਗੁਰਦਵਾਰਾ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਦਕਿ ਅਕਾਲੀ ਦਲ ਸੰਯੁਕਤ ਦੇ ਸੰਸਥਾਪਕਾਂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਸੂਬੇ ਭਰ ਦੇ ਪੰਥਦਰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਾ ਸਾਹਿਬ ਵਿਖੇ 12:30 ਵਜੇ ਪਹੁੰਚਣ ਜਿਥੇ ਸੰਗਤੀ ਤੌਰ ’ਤੇ ਅਰਦਾਸ ਕੀਤੀ ਜਾਵੇਗੀ।

Bargari kandBargari kand

ਜ਼ਿਕਰਯੋਗ ਹੈ ਕਿ 1 ਜੂਨ 2018 ਨੂੰ ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਇਨਸਾਫ਼ ਮੋਰਚੇ ਦੇ ਕੀਤੇ ਐਲਾਨ ਤੋਂ ਬਾਅਦ ਕਰੀਬ ਸਵਾ 6 ਮਹੀਨੇ ਉਕਤ ਮੋਰਚਾ ਸਰਕਾਰ ਅਤੇ ਪ੍ਰਸ਼ਾਸਨ ਲਈ ਸਿਰਦਰਦੀ ਬਣਿਆ  ਰਿਹਾ ਅਤੇ ਸੱਤਾਧਾਰੀ ਧਿਰ ਦੇ ਦੋ ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਦੇ ਯਤਨਾਂ ਤੋਂ ਬਾਅਦ ਉਕਤ ਮੋਰਚਾ 9 ਦਸੰਬਰ 2018 ਨੂੰ ਸਮਾਪਤ ਕਰਵਾ ਦਿਤਾ ਗਿਆ।

Bargari KandBargari Kand

ਉਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹਰ ਸਾਲ 1 ਜੂਨ, 12 ਅਕਤੂਬਰ ਅਤੇ 14 ਅਕਤੂਬਰ ਨੂੰ ਜ਼ਿਲ੍ਹੇ ਭਰ ਦੀਆਂ ਵੱਖ ਵੱਖ ਥਾਵਾਂ ’ਤੇ ਹੋਣ ਵਾਲੇ ਪ੍ਰੋਗਰਾਮਾਂ ’ਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਆਖਿਆ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਸਵਰਨਦੀਪ ਸਿੰਘ ਐਸਐਸਪੀ ਫ਼ਰੀਦਕੋਟ ਮੁਤਾਬਕ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਬਕਾਇਦਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM

Ashok Parashar Pappi : 'ਰਾਜਾ ਵੜਿੰਗ ਪਹਿਲਾਂ ਦਰਜ਼ੀ ਦਾ 23 ਹਜ਼ਾਰ ਵਾਲਾ ਬਿੱਲ ਭਰ ਕੇ ਆਵੇ..

05 May 2024 9:05 AM

ਕਿਸਾਨ ਦੀ ਮੌਤ ਮਗਰੋਂ ਰਾਜਪੁਰਾ 'ਚ ਇਕੱਠੇ ਹੋ ਗਏ ਸਾਰੇ ਕਿਸਾਨ ਆਗੂ, ਲੈ ਲਿਆ ਵੱਡਾ ਫ਼ੈਸਲਾ!…

05 May 2024 8:42 AM

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM
Advertisement