
ਸਮੀਖਿਆ ਕਰ ਕੇ ਕੀਤੀ ਜਾਵੇ ਕਾਨੂੰਨੀ ਕਾਰਵਾਈ- ਹਾਈਕੋਰਟ ਦਾ ਪੁਲਿਸ ਨੂੰ ਨਿਰਦੇਸ਼
ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨੇ ਮੰਗੀ ਸੁਰੱਖਿਆ, ਹਾਈਕੋਰਟ 'ਚ ਪਾਈ ਪਟੀਸ਼ਨ
ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
ਹਾਈਕੋਰਟ ਨੇ 18 ਅਗਸਤ ਤੱਕ ਮੰਗੀ ਰਿਪੋਰਟ
18 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਸਾਬਕਾ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਦੀ ਸੁਰੱਖਿਆ ਵਧਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਤਰਿਮ ਸੁਰੱਖਿਆ ਵਧਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦੇ ਸਾਥੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਨੂੰ ਵਿੱਕੀ ਦੇ ਕਤਲ ਦਾ ਬਦਲਾ ਦੱਸਿਆ ਸੀ।
High Court
ਇਸ ਦੇ ਨਾਲ ਹੀ ਦਵਿੰਦਰ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਲਾਕਾ ਐਚਐਚਓ ਅਤੇ ਡੀਐਸਪੀ ਪੱਧਰ ਦੇ ਅਧਿਕਾਰੀ ਨੇ ਅਜੇ ਪਾਲ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਜੇਪਾਲ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਗਿਆ।
photo
ਵਿੱਕੀ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਵਾਸੀ ਮੁਹਾਲੀ ਨੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਪੁਲਿਸ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਅਜੇਪਾਲ ਮੁਤਾਬਕ ਉਹ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਇਕਲੌਤਾ ਚਸ਼ਮਦੀਦ ਗਵਾਹ ਹੈ। ਇਹ ਮਾਮਲਾ ਪਿਛਲੇ ਸਾਲ 7 ਅਗਸਤ ਨੂੰ ਮਟੌਰ ਥਾਣੇ ਵਿੱਚ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਉਸ ਨੇ ਕਿਹਾ ਹੈ ਕਿ ਉਸ ਨੂੰ ਆਪਣੇ ਭਰਾ ਦੇ ਕਾਤਲਾਂ ਤੋਂ ਧਮਕੀਆਂ ਮਿਲ ਰਹੀਆਂ ਹਨ।
Vicky Middukhera
ਸੁਣਵਾਈ ਦੌਰਾਨ ਹਾਈਕੋਰਟ ਦੇ ਜਸਟਿਸ ਕਰਮਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਜਵਾਬ ਮੰਗਿਆ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਮਾਮਲੇ 'ਚ ਜ਼ਰੂਰੀ ਨਿਰਦੇਸ਼ ਹਾਸਲ ਕਰਨ ਤੋਂ ਬਾਅਦ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 18 ਅਗਸਤ ਤੱਕ ਮੁਲਤਵੀ ਕਰਦੇ ਹੋਏ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ।
Pun and Haryana High Court
ਹਾਈਕੋਰਟ ਨੇ ਪੁਲਿਸ ਨੂੰ ਇਸ ਦੌਰਾਨ ਪਟੀਸ਼ਨਕਰਤਾ ਦੇ ਮੰਗ ਪੱਤਰ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਖ਼ਤਰੇ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਮਾਮਲੇ 'ਚ ਸੁਰੱਖਿਆ ਦੇਣਾ ਸੱਚਮੁੱਚ ਜ਼ਰੂਰੀ ਹੈ ਤਾਂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 'ਤੇ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਜਾਣਕਾਰੀ ਅਨੁਸਾਰ ਹੁਣ ਪੁਲਿਸ ਨੇ ਅਜੇਪਾਲ ਦੀ ਸੁਰੱਖਿਆ ਵਧਾ ਦਿੱਤੀ ਹੈ।
Punjab police
ਜਾਣਕਾਰੀ ਅਨੁਸਾਰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅਜੇਪਾਲ ਸਿੰਘ ਮਿੱਡੂਖੇੜਾ ਦੀ ਅੰਤਰਿਮ ਸੁਰੱਖਿਆ ਵਧਾ ਦਿੱਤੀ ਹੈ। ਅਜੈ ਪਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਵੱਲੋਂ ਸੀਨੀਅਰ ਵਕੀਲ ਬਿਪਨ ਘਈ ਪੇਸ਼ ਹੋ ਰਹੇ ਹਨ।
Vicky Middukhera
ਅਜੇਪਾਲ ਨੇ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਉਨ੍ਹਾਂ ਨੂੰ ਢੁੱਕਵੀਂ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਜਾਣ। ਉਸ ਨੇ ਇਸ ਤੋਂ ਪਹਿਲਾਂ ਪੁਲਿਸ ਤੋਂ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੱਤਰ ਵੀ ਦਿੱਤਾ ਸੀ। ਹਾਲਾਂਕਿ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਮਗਰੋਂ ਇੱਕ ਹੋਰ ਮੰਗ ਪੱਤਰ ਦਿੱਤਾ ਗਿਆ ਪਰ ਉਸ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਉਨ੍ਹਾਂ ਨੂੰ ਸਹੀ ਸੁਰੱਖਿਆ ਨਹੀਂ ਮਿਲ ਸਕੀ।