
ਲੁਧਿਆਣਾ ਪ੍ਰਸ਼ਾਸਨ ਨੇ ਮਾਈਨਿੰਗ ਹੈਲਪਲਾਈਨ ਨੰਬਰ 79735-30515 ਜਾਰੀ ਕੀਤਾ ਹੈ।
ਲੁਧਿਆਣਾ: ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਮਾਈਨਿੰਗ ਹੈਲਪਲਾਈਨ ਨੰਬਰ 79735-30515 ਜਾਰੀ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ ਇਸ ਲਈ ਜਾਰੀ ਕੀਤਾ ਗਿਆ ਹੈ ਤਾਂ ਕਿ ਜਦੋਂ ਵੀ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਖੇਤਰ ਦੇ ਅਧਿਕਾਰੀ ਨੂੰ ਤੁਰੰਤ ਜਾਂਚ ਲਈ ਭੇਜਿਆ ਜਾ ਸਕਦਾ ਹੈ ਅਤੇ ਬਿਨ੍ਹਾਂ ਦੇਰੀ ਕਾਰਵਾਈ ਕੀਤੀ ਜਾ ਸਕਦੀ ਹੈ।
Deputy Commissioner Ludhiana Surabhi Malik
ਉਹਨਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ 24 ਘੰਟੇ ਚਾਲੂ ਰਹੇਗਾ ਅਤੇ ਇਸ ਨੰਬਰ ’ਤੇ ਮਿਲਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਸਮਰਪਿਤ ਸਟਾਫ ਤਾਇਨਾਤ ਕੀਤਾ ਗਿਆ ਹੈ।