
ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਭਾਵੁਕ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਹਰ ਕੋਈ ਸਦਮੇ ਵਿਚ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੋਸ਼ਲ ਮੀਡੀਆ ’ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਡਾ ਦੁੱਖ ਪਿਤਾ ਦੇ ਜਿਉਂਦੇ ਜੀ ਪੁੱਤਰ ਦਾ ਚਲੇ ਜਾਣਾ ਹੈ।
ਰਾਕੇਸ਼ ਟਿਕੈਤ ਨੇ ਲਿਖਿਆ, “ਅੱਜ ਕਹਿਣ ਲਈ ਕੁਝ ਨਹੀਂ। ਸਭ ਤੋਂ ਵੱਡਾ ਦੁੱਖ ਪਿਤਾ ਦੇ ਜਿਉਂਦੇ ਜੀ ਪੁੱਤਰ ਦਾ ਚਲੇ ਜਾਣਾ ਹੈ”। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਭਾਵੁਕ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ।
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਮੂਸਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਅਪਣੇ ਚਹੇਤੇ ਗਾਇਕ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਅਪਣੇ ਇਕਲੌਤੇ ਪੁੱਤ ਦੀਆਂ ਅੰਤਿਮ ਰਸਮਾਂ ਸਮੇਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।