
ਸਿੱਧੂ ਨੇ ਆਪਣੇ ਬਚਾਅ 'ਚ ਚਲਾਈਆਂ ਸਨ ਗੋਲੀਆਂ
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਐਤਵਾਰ ਸ਼ਾਮ ਹੋਏ ਕਤਲ ਕੇਸ ਵਿੱਚ ਪਤਾ ਲੱਗਾ ਹੈ ਕਿ ਉਹ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਸਿੱਧੂ ਲੜਦੇ ਰਹੇ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ ਹੈ। ਪੁਲਿਸ ਨੇ ਥਾਰ ਤੋਂ ਬਰਾਮਦ ਪਿਸਤੌਲ ਬਰਾਮਦ ਕਰ ਲਿਆ ਹੈ। ਪਿਸਤੌਲ ਵਿੱਚੋਂ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਹਾਲੇ ਜਾਂਚ ਦਾ ਵਿਸ਼ਾ ਹੈ।
Sidhu Moose Wala
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਹਮਲਾਵਰਾਂ ਦੀ ਬੋਲੈਰੋ ਕਾਰ ਅਤੇ ਸਿੱਧੂ ਮੂਸੇਵਾਲਾ ਦੀ ਨੁਕਸਾਨੀ ਗਈ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ। ਪਤਾ ਲੱਗਾ ਹੈ ਕਿ 3 ਗੱਡੀਆਂ ਨੇ ਸਿੱਧੂ ਦੀ ਕਾਰ ਨੂੰ ਘੇਰ ਲਿਆ ਸੀ। ਕਾਰ ਨੂੰ ਘੇਰ ਕੇ ਮੁਲਜ਼ਮਾਂ ਨੇ ਪਹਿਲਾਂ ਕਾਰ ਦੇ ਪਿੱਛੇ ਤੋਂ ਫਾਇਰਿੰਗ ਕੀਤੀ। ਹਮਲਾਵਰਾਂ ਨੇ ਟਾਇਰਾਂ 'ਤੇ ਗੋਲੀਆਂ ਚਲਾ ਦਿੱਤੀਆਂ। ਥਾਰ ਦੇ ਤਿੰਨ ਟਾਇਰਾਂ ਨੂੰ ਗੋਲੀਆਂ ਲੱਗੀਆਂ, ਜਿਸ ਕਾਰਨ ਟਾਇਰ ਫਟ ਗਏ।
Sidhu MooseWala case
ਹਮਲਾਵਰਾਂ ਦੀ ਬੋਲੈਰੋ ਕਾਰ ਅਤੇ ਥਾਰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਬਾਰੀਕੀ ਨਾਲ ਜਾਂਚ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੋਲੈਰੋ ਕਾਰ ਦੇ ਫਿੰਗਰ ਪ੍ਰਿੰਟ ਲਏ ਹਨ। ਪੁਲਿਸ ਨੇ ਪਿੰਡ ਜਵਾਹਰ ਨੇੜਿਓਂ ਡੌਗ ਸਕੁਐਡ ਦੀ ਮਦਦ ਨਾਲ ਕਈ ਸੁਰਾਗ ਮਿਲਣ ਮਗਰੋਂ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕਰ ਲਿਆ ਹੈ। ਜਿਸ ਯੋਜਨਾ ਨਾਲ ਸਿੱਧੂ ਦਾ ਕਤਲ ਹੋਇਆ ਸੀ, ਉਹ ਸੱਚ ਸਾਬਤ ਹੋ ਰਿਹਾ ਹੈ ਕਿ ਹਮਲਾਵਰ ਮੂਸੇਵਾਲਾ ਦੇ ਮਨ 'ਚ ਦਹਿਸ਼ਤ ਪੈਦਾ ਕਰਨ ਲਈ ਨਹੀਂ, ਸਗੋਂ ਸਿੱਧੂ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਆਏ ਸਨ।
Sidhu Musewala case
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੇ ਹਮਲਾਵਰਾਂ ਦਾ ਵੀ ਮੁਕਾਬਲਾ ਕੀਤਾ ਹੈ। ਸਿੱਧੂ ਨੇ ਵੀ ਆਪਣੇ ਬਚਾਅ ਵਿੱਚ ਹਮਲਾਵਰਾਂ ਖਿਲਾਫ ਆਖਰੀ ਸਾਹ ਤੱਕ ਲੜਿਆ ਹੈ। ਪੁਲਿਸ ਦੇ ਇੱਕ ਭਰੋਸੇਯੋਗ ਸੂਤਰ ਅਨੁਸਾਰ ਸਿੱਧੂ ਦੇ ਪਿਸਤੌਲ ਵਿੱਚੋਂ 6 ਦੇ ਕਰੀਬ ਫਾਇਰ ਹੋਏ ਹਨ। ਅਧਿਕਾਰੀਆਂ ਮੁਤਾਬਕ ਸਿੱਧੂ ਵੱਲੋਂ ਪਿਸਤੌਲ ਤੋਂ ਗੋਲੀ ਚੱਲਣ ਦੀ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ।