ਮਾਨ ਕੈਬਨਿਟ 'ਚ 2 ਨਵੇਂ ਮੰਤਰੀ ਸ਼ਾਮਲ, ਸਹੁੰ ਚੁਕਵਾਉਣ ਤੋਂ ਬਾਅਦ ਵਿਭਾਗਾਂ 'ਚ ਵੀ ਕੀਤਾ ਫੇਰਬਦਲ 
Published : May 31, 2023, 1:15 pm IST
Updated : May 31, 2023, 1:37 pm IST
SHARE ARTICLE
File Photo
File Photo

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿਚ ਸ਼ਾਮਲ ਕੀਤਾ ਹੈ।

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਫੇਰਬਦਲ ਕਰ ਦਿੱਤਾ ਗਿਆ ਹੈ।

file photo

ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਹੋਈ ਵਿਭਾਗਾਂ ਦੀ ਵੰਡ

1.ਗੁਰਮੀਤ ਸਿੰਘ ਖੁੱਡੀਆਂ

-ਖੇਤੀਬਾੜੀ ਅਤੇ ਕਿਸਾਨ ਭਲਾਈ
- ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ
- ਫੂਡ ਪ੍ਰੋਸੈਸਿੰਗ

2.ਬਲਕਾਰ ਸਿੰਘ

- ਸਥਾਨਕ ਸਰਕਾਰਾਂ
-ਸੰਸਦੀ ਮਾਮਲੇ

3.ਕੁਲਦੀਪ ਸਿੰਘ ਧਾਲੀਵਾਲ

-ਐਨ.ਆਰ.ਆਈ. ਮਾਮਲੇ
- ਪ੍ਰਬੰਧਕੀ ਸੁਧਾਰ

3. ਲਾਲਜੀਤ ਸਿੰਘ ਭੁੱਲਰ

- ਟ੍ਰਾਂਸਪੋਰਟ ਵਿਭਾਗ
-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ

5.ਗੁਰਮੀਤ ਸਿੰਘ ਮੀਤ ਹੇਅਰ

-ਜਲ ਸਰੋਤ
- ਖਾਣਾਂ ਅਤੇ ਭੂ-ਵਿਗਿਆਨ
-ਖੇਡਾਂ ਅਤੇ ਯੁਵਾ ਸੇਵਾਵਾਂ
- ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ
- ਭੂਮੀ ਅਤੇ ਜਲ ਸੰਭਾਲ ਵਿਭਾਗ

ਦੂਜੇ ਪਾਸੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਸੀ। ਅਸਤੀਫ਼ੇ ਦੀ ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਲਈ ਰਾਜਪਾਲ ਤੋਂ ਸਮਾਂ ਮੰਗਿਆ ਗਿਆ।  

ਨਿੱਝਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿਚ ਤੀਜੇ ਮੰਤਰੀ ਹਨ ਜੋ ਅਹੁਦਾ ਛੱਡ ਚੁੱਕੇ ਹਨ ਜਾਂ ਉਹਨਾਂ ਨੂੰ ਕੁਰਸੀ ਗਵਾਉਣੀ ਪਈ। ਇਸ ਤੋਂ ਪਹਿਲਾਂ ਡਾ: ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ। ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਰਾਜ ਭਵਨ ਤੋਂ ਬਾਹਰ ਆਏ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਮੰਤਰੀ ਬਣ ਕੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਪਾਰਟੀ ਦਾ ਪੂਰਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਸ਼ਾਨਦਾਰ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਜ਼ਿਮਨੀ ਚੋਣਾਂਵਿੱਚ ਨਾ ਸਿਰਫ਼ ਉਨ੍ਹਾਂ ਨੂੰ ਆਪਣੇ ਇਲਾਕੇ ਵਿਚੋਂ ਸਭ ਤੋਂ ਵੱਧ ਲੀਡ ਮਿਲੀ। ਮਜੀਠੀਆ ਨੇ ਬਲਕਾਰ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ ਪਰ ਬਲਕਾਰ ਸਿੰਘ ਨੇ ਜ਼ੋਰਦਾਰ ਮੁਕਾਬਲਾ ਕੀਤਾ।

ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਿਲ੍ਹੇ ਨੂੰ ਧੂਹ ਕੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ ਹੈ। ਖੁੱਡੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਉਨ੍ਹਾਂ ਦੇ ਹੀ ਘਰੇਲੂ ਹਲਕੇ ਲੰਬੀ ਦੀ ਸੀਟ ਤੋਂ ਹਰਾ ਕੇ ਅਸੰਭਵ ਨੂੰ ਸੰਭਵ ਬਣਾ ਕੇ ਇਤਿਹਾਸ ਰਚਿਆ। 

ਕੈਬਨਿਟ ਦੇ ਮਾਪਦੰਡਾਂ ਮੁਤਾਬਕ ਪੰਜਾਬ ਵਿਚ ਸੀਟਾਂ ਦੇ ਹਿਸਾਬ ਨਾਲ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ ਪਰ ਮੌਜੂਦਾ ਸਮੇਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਕੈਬਨਿਟ ਮੰਤਰੀ ਹਨ। ਹੁਣ ਵੀ ਮੰਤਰੀ ਨਿੱਝਰ ਦੇ ਅਸਤੀਫੇ ਅਤੇ 2 ਮੰਤਰੀਆਂ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ਦੇ ਬਾਵਜੂਦ 2 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਇਨ੍ਹਾਂ ਨੂੰ ਭਰ ਸਕਦੀ ਹੈ।  

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement