
ਕਿਸਾਨ ਅਪਣੇ ਪਿੱਛੇ ਛੱਡ ਗਿਆ ਰੋਂਦੇ ਬੱਚੇ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਦੇ ਪਿੰਡ ਛੱਤੇਆਣਾ ਵਿਚ ਇਕ ਕਿਸਾਨ ਨੇ ਅਪਣੇ ਖੇਤ ਵਿਚ ਨਿੰਮ ਦੇ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਸੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿਤਾ।
ਇਹ ਵੀ ਪੜ੍ਹੋ: ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਜਾਣਕਾਰੀ ਦਿੰਦਿਆਂ ਥਾਣਾ ਕੋਟਭਾਈ ਦੇ ਏਐਸਆਈ ਮੋਹਨ ਸਿੰਘ ਨੇ ਦਸਿਆ ਕਿ ਮ੍ਰਿਤਕ ਬਲਕਰਨ ਸਿੰਘ ਆਰਥਿਕ ਕਮਜ਼ੋਰੀ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਸਦੀ ਦਵਾਈ ਵੀ ਚੱਲ ਰਹੀ ਸੀ। ਬੀਤੀ ਸ਼ਾਮ ਉਹ ਬਿਨਾਂ ਦੱਸੇ ਘਰੋਂ ਨਿਕਲ ਗਿਆ ਅਤੇ ਖੇਤ ਵਿਚ ਜਾ ਕੇ ਫਾਹਾ ਲੈ ਲਿਆ। ਉਨ੍ਹਾਂ ਦਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਸੌਦਾਗਰ ਸਿੰਘ ਦੇ ਬਿਆਨਾਂ ’ਤੇ ਧਾਰਾ 174 ਸੀਆਰਪੀਸੀ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਿਹਰਾ ਸਜਾਉਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ, ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ
ਬਲਕਰਨ ਸਿੰਘ ਕੋਲ ਸਿਰਫ਼ 6 ਕਨਾਲ ਜ਼ਮੀਨ ਹੈ। ਉਸ ਦੀ ਇਕ 22 ਸਾਲ ਦੀ ਲੜਕੀ ਹੈ ਜੋ ਵਿਆਹੀ ਹੋਈ ਹੈ। ਜਦੋਂ ਕਿ ਇੱਕ 16 ਸਾਲ ਦਾ ਲੜਕਾ ਜਸਦੀਪ ਸਿੰਘ ਸਕੂਲ ਵਿਚ ਪੜ੍ਹ ਰਿਹਾ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ, ਯੂਨਿਟ ਪ੍ਰਧਾਨ ਜਲੌਰ ਸਿੰਘ, ਹਰਦੀਪ ਸਿੰਘ, ਗੁਰਬਾਜ ਸਿੰਘ, ਦਿਲਬਾਗ ਸਿੰਘ ਅਤੇ ਬੇਅੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਕਿਸਾਨ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।