ਬੱਸ 'ਚੋਂ ਹੇਠਾਂ ਡਿੱਗਣ ਕਾਰਨ ਗਰਭਵਤੀ ਔਰਤ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਹੋਈ ਮੌਤ

By : GAGANDEEP

Published : May 31, 2023, 4:24 pm IST
Updated : May 31, 2023, 4:30 pm IST
SHARE ARTICLE
photo
photo

ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਪ੍ਰਵਾਰ

 

ਫਿਰੋਜ਼ਪੁਰ: ਫਿਰੋਜ਼ਪੁਰ 'ਚ ਬੱਸ ਡਰਾਈਵਰ ਵੱਲੋਂ ਅਚਾਨਕ ਬ੍ਰੇਕ ਲਗਾਉਣ ਨਾਲ 6 ਮਹੀਨੇ ਦੀ ਗਰਭਵਤੀ ਔਰਤ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਜਿਥੇ ਔਰਤ ਦੀ ਮੌਤ ਹੋ ਗਈ। ਔਰਤ ਦੀ ਮੌਤ ਕਾਰਨ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ। ਨੂੰਹ ਦੇ ਗਰਭਵਤੀ ਹੋਣ 'ਤੇ ਪੂਰਾ ਪਰਿਵਾਰ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ।

ਇਹ ਵੀ ਪੜ੍ਹੋ: ਫਿਰੋਜ਼ਪੁਰ ਕੇਂਦਰੀ ਜੇਲ 'ਚੋਂ ਫਿਰ ਮਿਲੇ 4 ਮੋਬਾਇਲ ਫੋਨ, ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ 

ਇਸ ਸਬੰਧੀ ਮ੍ਰਿਤਕਾ ਸਿਮਰਨਜੀਤ ਕੌਰ ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਦੇ ਸਹੁਰੇ ਸਾਧੂ ਸਿੰਘ ਨੇ ਥਾਣਾ ਕੁਲਗੜ੍ਹੀ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿਚ ਉਸ ਨੇ ਦਸਿਆ ਕਿ ਉਹ 28 ਮਈ ਦੀ ਸਵੇਰ ਨੂੰ ਆਪਣੇ ਪ੍ਰਵਾਰ ਸਮੇਤ ਅੰਮ੍ਰਿਤਸਰ ਮੱਥਾ ਟੇਕਣ ਲਈ ਘਰੋਂ ਨਿਕਲਿਆ ਸੀ। ਉਹ ਸਰਬਜੀਤ ਕੰਪਨੀ ਦੀ ਬੱਸ ਵਿਚ ਬੈਠ ਕੇ ਅੰਮ੍ਰਿਤਸਰ ਜਾ ਰਿਹਾ ਸੀ। ਬੱਸ ਡੇਢ ਵਜੇ ਕੁਲਗੜ੍ਹੀ ਨੇੜੇ ਪੁੱਜੀ। ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਨਾਜਾਇਜ਼ ਅਸਲੇ ਸਮੇਤ ਇਕ ਕਾਬੂ, 315 ਬੋਰ ਦਾ ਕੱਟਾ ਤੇ ਜ਼ਿੰਦਾ ਕਾਰਤੂਸ ਬਰਾਮਦ 

ਇਸ ਦੌਰਾਨ ਬੱਸ ਦੇ ਅੱਗੇ ਇਕ ਟਰੈਕਟਰ-ਟਰਾਲੀ ਆ ਗਈ ਅਤੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿਤੀ। ਜਿਸ ਕਾਰਨ ਬੱਸ ਅੰਦਰ ਬੈਠੀ ਉਸ ਦੀ 6 ਮਹੀਨਿਆਂ ਦੀ ਗਰਭਵਤੀ ਨੂੰਹ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਉਹ ਇਲਾਜ ਲਈ ਮੈਡੀਕਲ ਕਾਲਜ ਲੈ ਗਿਆ। ਜਿਥੇ ਇਲਾਜ ਦੌਰਾਨ ਤੀਜੇ ਦਿਨ ਨੂੰਹ ਦੀ ਮੌਤ ਹੋ ਗਈ।
ਥਾਣਾ ਕੁਲਗੜ੍ਹੀ ਦੇ ਏਐਸਆਈ ਕੁਲਵੰਤ ਸਿੰਘ ਨੇ ਦਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਬੱਸ ਚਾਲਕ ਬਲਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement