ਆਂਗਣਵਾੜੀ ਸੈਂਟਰਾਂ ਵਿਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ- ਡਾ.ਬਲਜੀਤ ਕੌਰ

By : GAGANDEEP

Published : May 31, 2023, 7:02 pm IST
Updated : May 31, 2023, 7:02 pm IST
SHARE ARTICLE
photo
photo

ਸਾਰੇ ਆਂਗਣਵਾੜੀ ਸੈਂਟਰ  1 ਜੁਲਾਈ 2023 ਨੂੰ ਖੁੱਲ੍ਹਣਗੇ।

 

 ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।  

ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ  1 ਜੁਲਾਈ 2023 ਨੂੰ ਖੁੱਲ੍ਹਣਗੇ। ਉਨ੍ਹਾਂ ਆਂਗਣਵਾੜੀ ਸੈਟਰਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆਂ ਤੋਂ ਇਲਾਵਾ ਇਸ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਨਮੁੱਖ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆਂ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM
Advertisement