'ਜੇ ਵਰਤੀ ਕੁਤਾਹੀ ਤਾਂ ਕਰੋ ਮੁਅੱਤਲ', ਸਿੱਖਿਆ ਬੋਰਡ ‘ਚ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲਿਆਂ ਦੀ ਨਹੀਂ ਖੈਰ
Published : May 31, 2023, 11:48 am IST
Updated : May 31, 2023, 11:48 am IST
SHARE ARTICLE
photo
photo

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ

 

ਮੁਹਾਲੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਮੈਨੇਜਰ ਮੁਹਾਲੀ ਡਿੱਪੂ ਭਗਵਾਨ ਸਿੰਘ, ਲਖਨ ਸਿੰਘ ਡਿਪਟੀ ਮੈਨੇਜਰ ਮੁਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿਖਿਆ ਬੋਰਡ ਨੂੰ ਡਿਊਟੀ ’ਚ ਕੁਤਾਹੀ ਕਰਨ ਦੇ ਦੋਸ਼ ਵਿਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਸਕੂਲ ਦੇ 5ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ, ਜਿਸ ਉਪਰੰਤ ਸਿਖਿਆ ਮੰਤਰੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਿਤਾਬਾਂ ਦੀ ਵੰਡ ਬਾਰੇ ਡਾਟਾ ਲੈ ਕੇ ਪੇਸ਼ ਹੋਣ ਲਈ ਕਿਹਾ ਗਿਆ।

ਡਾਟੇ ਦੇਖਣ ਤੋਂ ਪਤਾ ਲੱਗਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਪ੍ਰਵਾਹੀ ਕਾਰਨ 3500 ਕਿਤਾਬਾਂ ਛਾਪਣ ਤੋਂ ਰਹਿ ਗਈਆਂ, ਜਿਸ ਕਾਰਨ ਡੇਰਾਬੱਸੀ ਬਲਾਕ ਵਿਚ 1135 ਅਤੇ ਬਨੂੜ ਬਲਾਕ ਵਿਚ 1400 ਅੰਗਰੇਜ਼ੀ ਵਿਸ਼ੇ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਪ੍ਰਾਪਤ ਨਹੀਂ ਹੋਈਆਂ।

ਮਾਮਲੇ ਨੂੰ ਵੇਖਦਿਆਂ ਸਕੂਲ ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਦੇਸ਼ ਦਿਤੇ ਹਨ ਕਿ ਜ਼ਿਲ੍ਹਾ ਮੈਨੇਜਰ ਮੁਹਾਲੀ ਡਿੱਪੂ ਭਗਵਾਨ ਸਿੰਘ, ਲਖਨ ਸਿੰਘ ਡਿਪਟੀ ਮੈਨੇਜਰ ਮੁਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿਖਿਆ ਬੋਰਡ ਨੂੰ ਡਿਊਟੀ ’ਚ ਕੁਤਾਹੀ ਕਰਨ ਦੇ ਦੋਸ਼ ਵਿਚ ਮੁਅੱਤਲ ਕੀਤਾ ਜਾਵੇ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਐਲੀਮੈਂਟਰੀ) ਅਤੇ ਬਲਾਕ ਸਿਖਿਆ ਅਫ਼ਸਰ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕੀਤਾ ਜਾਵੇ।
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement