ਦਾਜ ਨਾ ਲਿਆਉਣ 'ਤੇ ਮਾਂ ਤੇ 10 ਮਹੀਨੇ ਦੇ ਬੇਟੇ ਨੂੰ ਜ਼ਿੰਦਾ ਸਾੜਿਆ, ਪਤੀ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ
Published : May 31, 2023, 1:27 pm IST
Updated : May 31, 2023, 1:27 pm IST
SHARE ARTICLE
photo
photo

ਦੂਜੇ ਪਾਸੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੇ ਖੁਦ ਨੂੰ ਅੱਗ ਲਗਾ ਲਈ ਹੈ

 

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਭਲਾਈਕੇ ਵਿੱਚ ਇੱਕ ਮਾਂ ਅਤੇ ਉਸ ਦੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਦਾਜ ਲਈ ਜ਼ਿੰਦਾ ਸਾੜ ਦਿਤਾ ਗਿਆ। ਘਟਨਾ ਸੋਮਵਾਰ ਸਵੇਰੇ ਵਾਪਰੀ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੇ ਖੁਦ ਨੂੰ ਅੱਗ ਲਗਾ ਲਈ ਹੈ।

ਜ਼ਿਲ੍ਹਾ ਬਠਿੰਡਾ ਦੇ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਵਸਨੀਕ ਨਾਜਰ ਸਿੰਘ ਨੇ ਥਾਣਾ ਝੁਨੀਰ ਨੂੰ ਦਿਤੀ ਸ਼ਿਕਾਇਤ ਵਿਚ ਦਸਿਆ ਕਿ ਉਸ ਨੇ ਛੇ ਸਾਲ ਪਹਿਲਾਂ ਆਪਣੀ ਲੜਕੀ ਪਵਨਦੀਪ ਕੌਰ (28) ਦਾ ਵਿਆਹ ਪਿੰਡ ਬੁਰਜ ਭਲਾਈ ਦੇ ਵਾਸੀ ਹਰਪ੍ਰੀਤ ਸਿੰਘ ਨਾਲ ਕੀਤਾ ਸੀ। ਵਿਆਹ ਦੌਰਾਨ ਉਸ ਨੇ ਆਪਣੀ ਸਮਰੱਥਾ ਤੋਂ ਵੱਧ ਦਾਜ ਦਿਤਾ ਸੀ। ਪਵਨਦੀਪ ਅਤੇ ਹਰਪ੍ਰੀਤ ਦਾ ਗੁਰਕੀਰਤ ਸਿੰਘ ਨਾਂ ਦਾ 10 ਮਹੀਨਿਆਂ ਦਾ ਬੇਟਾ ਵੀ ਹੈ।

ਨਾਜਰ ਨੇ ਦਸਿਆ ਕਿ ਵਿਆਹ ਤੋਂ ਬਾਅਦ ਤੋਂ ਹੀ ਸਹੁਰਾ ਪਰਿਵਾਰ ਹੋਰ ਦਾਜ ਲਿਆਉਣ ਲਈ ਉਸ ਦੀ ਲੜਕੀ ਦੀ ਕੁੱਟਮਾਰ ਕਰਦੇ ਸਨ। ਉਨ੍ਹਾਂ ਕਈ ਵਾਰ ਉਨ੍ਹਾਂ ਦੀ ਮੰਗ ਵੀ ਪੂਰੀ ਕੀਤੀ। ਉਸ ਨੇ ਦਸਿਆ ਕਿ ਸੋਮਵਾਰ ਨੂੰ ਉਸ ਨੂੰ ਲੜਕੀ ਦੀ ਨਣਦ ਜਸਪਾਲ ਕੌਰ ਦਾ ਫੋਨ ਆਇਆ ਕਿ ਪਵਨਦੀਪ ਅਤੇ ਹਰਪ੍ਰੀਤ ਆਪਸ ਵਿਚ ਲੜ ਰਹੇ ਹਨ। ਇਸ ਤੋਂ ਬਾਅਦ ਉਹ ਪਿੰਡ ਬੁਰਜ ਭਲਾਈਕੇ ਪੁੱਜੇ, ਤਾਂ ਬੇਟੀ ਦੇ ਸਹੁਰਿਆਂ ਨੇ ਦਸਿਆ ਕਿ ਬੇਟੀ ਪਵਨਦੀਪ ਅਤੇ ਦੋਹਤਾ ਗੁਰਕੀਰਤ ਨੂੰ ਪਹਿਲਾਂ ਮਾਨਸਾ ਅਤੇ ਫਿਰ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਦੋਂ ਉਹ ਪਰਿਵਾਰ ਨਾਲ ਏਮਜ਼ ਪਹੁੰਚੇ ਤਾਂ ਮਾਂ-ਪੁੱਤ ਦੋਵਾਂ ਦੀ ਮੌਤ ਹੋ ਚੁਕੀ ਸੀ।

ਥਾਣਾ ਝੁਨੀਰ ਦੇ ਇੰਚਾਰਜ ਗਣੇਸ਼ਵਰ ਕੁਮਾਰ ਨੇ ਦਸਿਆ ਕਿ ਨਾਜਰ ਸਿੰਘ ਦੇ ਬਿਆਨਾਂ 'ਤੇ ਮ੍ਰਿਤਕਾ ਦੇ ਪਤੀ ਹਰਪ੍ਰੀਤ ਸਿੰਘ, ਸੱਸ ਛਿੰਦਰ ਕੌਰ, ਜੇਠ ਬਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਪਤੀ ਹਰਪ੍ਰੀਤ ਸਿੰਘ ਤੇ ਨਣਦ ਜਸਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਝੁਨੀਰ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਦੋਵੇਂ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿਤੀਆਂ ਹਨ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement