ਫਿਰੋਜ਼ਪੁਰ 'ਚ ਨਾਜਾਇਜ਼ ਅਸਲੇ ਸਮੇਤ ਇਕ ਕਾਬੂ, 315 ਬੋਰ ਦਾ ਕੱਟਾ ਤੇ ਜ਼ਿੰਦਾ ਕਾਰਤੂਸ ਬਰਾਮਦ

By : GAGANDEEP

Published : May 31, 2023, 3:43 pm IST
Updated : May 31, 2023, 4:06 pm IST
SHARE ARTICLE
photo
photo

ਪੁਲਿਸ ਅਪਰਾਧਿਕ ਰਿਕਾਰਡਾਂ ਦੀ ਕਰ ਰਹੀ ਜਾਂਚ

 

ਫਿਰੋਜ਼ਪੁਰ: ਫਿਰੋਜ਼ਪੁਰ 'ਚ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਨੇ ਚੌਕਸੀ ਵਧਾ ਦਿਤੀ ਹੈ। ਜਿਸ ਕਾਰਨ ਪੁਲਿਸ ਨੇ ਇਕ ਦੋਸ਼ੀ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਫਿਰੋਜ਼ਪੁਰ ਪੁਲਿਸ ਨੇ 3 ਜ਼ਿਲ੍ਹਿਆਂ ‘ਤੋਂ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ 

ਥਾਣਾ ਫ਼ਿਰੋਜ਼ਪੁਰ ਸਿਟੀ ਦੇ ਏਐਸਆਈ ਦਲੀਪ ਕੁਮਾਰ ਨੇ ਦਸਿਆ ਕਿ ਉਹ ਕਿਲ੍ਹਾ ਵਾਲਾ ਚੌਕ ਨੇੜੇ ਗਸ਼ਤ ਕਰ ਰਹੇ ਸਨ। ਫਿਰ ਮੁਖਬਰ ਨੇ ਸੂਚਨਾ ਦਿਤੀ ਕਿ ਸੂਰਜ ਅਪਰਾਧੀ ਕਿਸਮ ਦਾ ਵਿਅਕਤੀ ਹੈ। ਉਸ ਕੋਲ ਨਾਜਾਇਜ਼ ਹਥਿਆਰ ਵੀ ਹਨ। ਇਸ ਸੂਚਨਾ ਦੇ ਆਧਾਰ 'ਤੇ ਖਾਈ ਫੇਮਕੇ ਦੇ ਬੱਸ ਸਟੈਂਡ ਨੇੜਿਓਂ ਛਾਪਾ ਮਾਰ ਕੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਕੋਲੋਂ ਇਕ 315 ਬੋਰ ਦਾ ਦੇਸੀ ਪਿਸਤੌਲ ਅਤੇ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ 7 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਲੜਕੀ ਗ੍ਰਿਫਤਾਰ

ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਉਸ ਖ਼ਿਲਾਫ਼ ਆਰਮਜ਼ ਐਕਟ ਅਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਏਐਸਆਈ ਦਲੀਪ ਨੇ ਦਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement