ਲੋਕਾਂ ਨੂੰ ਹਲੇ ਗਰਮੀ ਤੋਂ ਰਹੇਗੀ ਰਾਹਤ, ਅਗਲੇ ਦੋ ਦਿਨ ਹੋਰ ਪਵੇਗਾ ਮੀਂਹ

By : GAGANDEEP

Published : May 31, 2023, 9:14 pm IST
Updated : May 31, 2023, 9:14 pm IST
SHARE ARTICLE
 Rain in punjab
Rain in punjab

ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

 

ਮੁਹਾਲੀ : ਸੂਬੇ 'ਚ ਮੌਸਮ ਵਿਭਾਗ ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਵੀਰਵਾਰ ਤੱਕ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਠ ਮਹੀਨਾ 15 ਮਈ ਤੋਂ ਸ਼ੁਰੂ ਹੋਇਆ। ਜੇਠ ਮਹੀਨਾ ਸਭ ਤੋਂ ਜ਼ਿਆਦਾ ਗਰਮ ਮਹੀਨਾ ਹੁੰਦਾ ਹੈ, ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਵੈਸਟਰਨ ਡਿਸਟਰਬੈਂਸ ਨੇ ਗਰਮੀਆਂ ਦੇ ਪ੍ਰਭਾਵ ਨੂੰ ਘਟਾ ਦਿਤਾ ਹੈ। ਇਸ ਦੇ ਨਾਲ ਹੀ 3 ਜੂਨ ਤੱਕ ਇਸ ਦੇ ਇਸੇ ਤਰ੍ਹਾਂ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦੇ ਇਲਜ਼ਾਮਾਂ ਦਾ ਚਰਨਜੀਤ ਸਿੰਘ ਚੰਨੀ ਨੇ ਦਿਤਾ ਜਵਾਬ 

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਵਾਰ ਪੰਜਾਬ ਵਿਚ ਮਈ ਮਹੀਨੇ ਵਿਚ 161 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਆਮ ਤੌਰ 'ਤੇ ਪੰਜਾਬ ਵਿਚ ਮਈ ਮਹੀਨੇ ਵਿਚ 17.30 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਇਸ ਵਾਰ ਇਨ੍ਹਾਂ 30 ਦਿਨਾਂ ਵਿੱਚ 45.1 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਦੇ ਦੋ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਆਮ ਨਾਲੋਂ ਕਿਤੇ ਵੱਧ ਮੀਂਹ ਪਿਆ ਹੈ।

 ਇਹ ਵੀ ਪੜ੍ਹੋ: ਆਂਗਣਵਾੜੀ ਸੈਂਟਰਾਂ ਵਿਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ- ਡਾ.ਬਲਜੀਤ ਕੌਰ

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ 'ਚ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ ਸਮੇਂ ਦੌਰਾਨ ਲੁਧਿਆਣਾ ਵਿਚ 30.2mm, ਗੁਰਦਾਸਪੁਰ ਵਿਚ 17mm ਅਤੇ ਜਲੰਧਰ ਵਿਚ 14.5mm ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 4.50 ਡਿਗਰੀ ਤੱਕ ਹੇਠਾਂ ਦਰਜ ਕੀਤਾ ਜਾ ਰਿਹਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement