ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਸੰਚਾਲਕ ਗ੍ਰਿਫ਼ਤਾਰ
Published : May 31, 2023, 5:17 pm IST
Updated : May 31, 2023, 5:17 pm IST
SHARE ARTICLE
PUNJAB POLICE BUST EXTORTION RACKET BACKED BY LAWRENCE BISHNOI
PUNJAB POLICE BUST EXTORTION RACKET BACKED BY LAWRENCE BISHNOI

ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮ ਦੀ ਕਰ ਰਹੇ ਸਨ ਵਰਤੋਂ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ਕੇਂਦਰੀ ਜੇਲ 'ਚੋਂ ਫਿਰ ਮਿਲੇ 4 ਮੋਬਾਇਲ ਫੋਨ, ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ 

ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਅਤੇ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਉਪਰੰਤ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਤੁਰਤ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਵਿਚ ਸ਼ਾਮਲ ਇਹ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਮੁਲਜ਼ਮ ਰੋਹਿਤ ਭਾਰਦਵਾਜ ਉਰਫ਼ ਰਿੰਮੀ ਕੋਲੋਂ 14.78 ਲੱਖ ਰੁਪਏ ਦੀ ਨਕਦੀ ਅਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਬਾਈਲ ਫੋਨਾਂ ’ਚੋਂ ਹੋਰ ਪੁਖਤਾ ਸਬੂਤ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ. 

ਲੋਕਾਂ ਨੂੰ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮਾਂ ਦੀ ਕਰ ਰਹੇ ਸਨ ਵਰਤੋਂ

ਮੁਲਜ਼ਮਾਂ ਵੱਲੋਂ ਵਰਤੇ ਜਾਂਦੇ ਢੰਗ-ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦਸਿਆ ਕਿ ਗ੍ਰਿਫ਼ਤਾਰ ਵਿਅਕਤੀ ਜੂਏ ਦੇ ਆਨਲਾਈਨ ਪਲੇਟਫਾਰਮ 'ਡਾਇਮੰਡ ਐਕਸਚੇਂਜ' ਦੀ ਵਰਤੋਂ ਕਰਕੇ ਆਨਲਾਈਨ ਗੇਮਿੰਗ ਵਿੱਚ ਸ਼ਾਮਲ ਹੋਣ ਅਤੇ ਮਾਮੂਲੀ ਫ਼ੀਸ 'ਤੇ ਸੱਟੇਬਾਜ਼ੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਭਰਮਾ ਰਹੇ ਸਨ।

ਉਹਨਾਂ ਦਸਿਆ ਕਿ ਕੁਝ ਇਨਾਮ ਜਿੱਤਣ ਉਪਰੰਤ, ਪੀੜਤ ਸੱਟੇਬਾਜ਼ੀ ਵਿੱਚ ਪੈਸੇ ਗੁਆਉਣਾ ਸ਼ੁਰੂ ਕਰ ਦਿੰਦਾ ਸੀ ਅਤੇ ਫਿਰ, ਦੋਸ਼ੀ ਵਿਅਕਤੀ ਕ੍ਰੈਡਿਟ 'ਤੇ ਲੱਖਾਂ ਰੁਪਏ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਹਨਾਂ ਅੱਗੇ ਕਿਹਾ ਕਿ ਇੱਕ ਵਾਰ ਜਦੋਂ ਪੀੜਤ ਕ੍ਰੈਡਿਟ ਰਾਹੀਂ ਪੈਸੇ ਪ੍ਰਾਪਤ ਕਰ ਲੈਂਦਾ ਸੀ ਤਾਂ ਦੋਸ਼ੀ ਵਿਅਕਤੀ ਰਕਮ 'ਤੇ ਮੋਟਾ ਵਿਆਜ ਲਗਾਉਂਦੇ ਸਨ ਜਿਸ ਨਾਲ ਕਈ ਵਾਰ ਇਹ ਰਕਮ ਕਰੋੜਾਂ ਰੁਪਏ ਤੱਕ ਪਹੁੰਚ ਜਾਂਦੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਦੋਂ ਪੀੜਤ ਪੈਸੇ ਵਾਪਸ ਕਰਨ ਤੋਂ ਅਸਮਰੱਥ ਹੋ ਜਾਂਦਾ ਸੀ, ਤਾਂ ਇਹ ਅਪਰਾਧੀ ਜੇਲ੍ਹ ਅਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗਸਟਰ ਸਾਥੀਆਂ ਰਾਹੀਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਕਰਵਾਉਂਦੇ ਸਨ।

ਇਹ ਵੀ ਪੜ੍ਹੋ: ਪਟਿਆਲਾ ਹਾਊਸ ਕੋਰਟ 'ਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ  

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਭੁਗਤਾਨ ਦੇ ਵੱਖ-ਵੱਖ ਤਰੀਕੇ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਿਨ੍ਹਾਂ ਰਾਹੀਂ ਪੈਸੇ ਟਰਾਂਸਫਰ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਲਈ ਵਰਤੀ ਗਈ ਵੈੱਬਸਾਈਟ ਦੇ ਮਾਲਕ ਅਤੇ ਉਸ ਦੇ ਸੰਚਾਲਨ ਦੇ ਸਥਾਨ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਐਸਏਐਸ ਨਗਰ ਦੇ ਸੈਕਟਰ 69 ਵਿੱਚ ਕਿਰਾਏ ਦੇ ਫਲੈਟ ਤੋਂ ਇਹ ਗਿਰੋਹ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ 'ਤੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਈਟ ਕਲੱਬ ਤੇ ਬਾਰ ਮਾਲਕਾਂ ਅਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਸਬੰਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 (7) ਤਹਿਤ ਐਫਆਈਆਰ ਨੰਬਰ 9 ਮਿਤੀ 29/05/23 ਨੂੰ ਥਾਣਾ ਐਸਐਸਓਸੀ ਮੁਹਾਲੀ ਵਿਖੇ ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement