ਪੰਜਾਬ ਪੁਲਿਸ ਵਲੋਂ ਆਪ੍ਰੇਸ਼ਨ ਕਲੀਨ ਤਹਿਤ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ
Published : May 31, 2023, 6:36 pm IST
Updated : May 31, 2023, 6:36 pm IST
SHARE ARTICLE
PUNJAB POLICE LAUNCH BIGGEST CRACKDOWN AGAINST DRUG SMUGGLERS UNDER 'OPS CLEAN'
PUNJAB POLICE LAUNCH BIGGEST CRACKDOWN AGAINST DRUG SMUGGLERS UNDER 'OPS CLEAN'

1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ 'ਓ.ਪੀ.ਐਸ. ਕਲੀਨ' ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ

ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ/ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਢੁੱਕਵੀਂ ਗਿਣਤੀ ਵਿਚ ਪੁਲਿਸ ਟੀਮਾਂ ਬਣਾਉਣ ਲਈ ਕਿਹਾ ਗਿਆ ਤਾਂ ਜੋ ਇੱਕੋ ਸਮੇਂ ਵੱਖ ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ: AIG ਆਸ਼ੀਸ਼ ਕਪੂਰ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 5500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 650 ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਨਾਲ ਸਬੰਧਤ 2247 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ 2125 ਘਰਾਂ ਦੀ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਅਤੇ ਵਾਹਨ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ 48 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ 78 ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਸਿਹਰਾ ਸਜਾਉਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ, ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ

ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਟੀਮਾਂ ਵੱਲੋਂ ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਦੇ ਮੌਜੂਦਾ ਕਾਰੋਬਾਰ ਬਾਰੇ ਵੀ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਘਰ ਵਿਚ ਮੌਜੂਦ ਸਮੱਗਲਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਵੇਰਵਿਆਂ ਅਤੇ ਵਿਦੇਸ਼ ਤੋਂ ਲੈਣ-ਦੇਣ ਦੀ ਵੀ ਜਾਂਚ ਕੀਤੀ। ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਸ਼ਿਆਂ ਦੀ ਆਮਦ 'ਤੇ ਨਜ਼ਰ ਰੱਖਣ ਤੋਂ ਇਲਾਵਾ ਨਸ਼ਾ ਤਸਕਰਾਂ 'ਤੇ ਸਖਤ ਨਿਗਰਾਨੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement