ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ
Published : May 31, 2023, 6:11 pm IST
Updated : May 31, 2023, 6:11 pm IST
SHARE ARTICLE
CM HOLDS VIRTUAL MEETING WITH THE STUDENTS OF NINTH CLASS STUDYING IN SCHOOLS OF EMINENCE
CM HOLDS VIRTUAL MEETING WITH THE STUDENTS OF NINTH CLASS STUDYING IN SCHOOLS OF EMINENCE

‘ਸਕੂਲ ਆਫ਼ ਐਮੀਨੈਂਸ’ ਵਿਚ ਨੌਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਵਰਚੂਅਲ ਮੁਲਾਕਾਤ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵਲੋਂ ਪੰਜਾਬ ਭਰ ਵਿਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿਚ ਨੌਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਇਹ ਵੀ ਪੜ੍ਹੋ: ਸਿਹਰਾ ਸਜਾਉਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ, ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਸੰਚਾਲਕ ਗ੍ਰਿਫ਼ਤਾਰ  

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।

ਇਹ ਵੀ ਪੜ੍ਹੋ: PLFI ਅਤਿਵਾਦੀ ਫ਼ੰਡਿੰਗ ਮਾਮਲਾ : ਝਾਰਖੰਡ ਤੋਂ ਭਾਰੀ ਮਾਤਰਾ ਵਿਚ ਵਿਸਫ਼ੋਟਕ ਅਤੇ ਹਥਿਆਰ ਜ਼ਬਤ

ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।

ਇਹ ਵੀ ਪੜ੍ਹੋ: ਕੇਂਦਰੀ ਜੇਲ ਗੋਇੰਦਵਾਲ ਸਾਹਿਬ ’ਚ ਭਿੜੇ ਹਵਾਲਾਤੀ, ਇਕ ਦਾ ਵਢਿਆ ਗਿਆ ਹੱਥ ਦਾ ਅੰਗੂਠਾ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿਚ ਕੀਤੀ ਤਰੱਕੀ ਤੋਂ ਵੀ ਜਾਣੂ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement