ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ
Published : May 31, 2023, 6:37 pm IST
Updated : May 31, 2023, 6:37 pm IST
SHARE ARTICLE
 Vigilance Bureau
Vigilance Bureau

ਦੋਸ਼ੀ ਬਿਜਲੀ ਮੁਲਾਜ਼ਮ ਪਹਿਲਾਂ ਹੀ ਫੋਨਪੇਅ ਰਾਹੀਂ ਲੈ ਚੁੱਕੇ ਨੇ 34,000 ਰੁਪਏ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ  ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ 'ਜੀਵਨ ਸੰਨਜ਼' ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ

ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ 'ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement