ਐਸਏਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ : ਆਸ਼ਿਕਾ ਜੈਨ
Published : May 31, 2024, 8:56 pm IST
Updated : May 31, 2024, 8:56 pm IST
SHARE ARTICLE
Mohali DC Ashika Jain
Mohali DC Ashika Jain

ਜ਼ਿਲ੍ਹੇ ਵਿੱਚ ਭਲਕੇ ਕਰੀਬ 8.12 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ

Mohali News : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਸਬ ਡਿਵੀਜ਼ਨਲ ਮੈਜਿਸਟ੍ਰੇਟ ਰਵਾਨਾ ਕੀਤਾ ਗਿਆ।

 ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਪੂਰੇ ਤਿਉਹਾਰੀ ਮੂਡ ਵਿੱਚ ਸਨ ਅਤੇ ਉਹ ਸਪੋਰਟਸ ਕੰਪਲੈਕਸ, 78, ਮੁਹਾਲੀ, ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਅਤੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਤੋਂ ਬੜੇ ਉਤਸ਼ਾਹ ਨਾਲ ਰਵਾਨਾ ਹੋਈਆਂ। ਡਿਪਟੀ ਕਮਿਸ਼ਨਰ ਨੇ ਸਾਰੇ ਡਿਸਪੈਚ ਸੈਂਟਰਾਂ ਦਾ ਦੌਰਾ ਕਰਦਿਆਂ ਪੋਲਿੰਗ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਬਚਾਉਣ ਲਈ ਰਿਹਾਇਸ਼, ਭੋਜਨ, ਪੱਖੇ/ਕੂਲਰ, ਮਿੱਠੇ ਅਤੇ ਠੰਡੇ ਪਾਣੀ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

 ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਭਲਕੇ ਕਰੀਬ 8 ਲੱਖ 12 ਹਜ਼ਾਰ 593 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਢਾਈ ਮਹੀਨੇ ਚੱਲੇ ਵੋਟਰ ਜਾਗਰੂਕਤਾ ਸਵੀਪ ਗਤੀਵਿਧੀਆਂ ਤਹਿਤ 1 ਜੂਨ 2024 ਨੂੰ ਲੋਕਾਂ ਨੂੰ ਬੂਥਾਂ ’ਤੇ ਜਾਣ ਲਈ ਲਾਮਬੰਦ ਕੀਤਾ ਗਿਆ ਹੈ। ਊਨ੍ਹਾਂ ਕਿਹਾ ਕਿ ਉਮੀਦ ਹੈ ਕਿ ਜ਼ਿਲ੍ਹਾ 70 ਫੀਸਦੀ ਦਾ ਟੀਚਾ ਆਸਾਨੀ ਨਾਲ ਪਾਰ ਕਰ ਲਵੇਗਾ।


ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਅਤੇ ਪੋਲਿੰਗ ਪਾਰਟੀ ਦੇ ਮੁਖੀਆਂ ਵਿੱਚ ਸਭ ਤੋਂ ਵੱਧ ਨਾਰੀ ਸ਼ਕਤੀ ਹੈ, ਕਿਉਂਕਿ ਜ਼ਿਲ੍ਹੇ ਵਿੱਚ ਕਰੀਬ 70 ਫ਼ੀਸਦੀ ਮਹਿਲਾ ਕਰਮਚਾਰੀ ਹਨ ਜਦੋਂਕਿ 30 ਫ਼ੀਸਦੀ ਪੁਰਸ਼ ਹਨ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਪਾਰਟੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਸੁਪਰ ਮਾਡਲ ਬੂਥ, 30 ਮਾਡਲ ਬੂਥ, 3-3 ਪਿੰਕ, ਦਿਵਿਆਂਗ ਅਤੇ ਯੂਥ ਬੂਥ ਹਨ। ਇਸ ਤੋਂ ਇਲਾਵਾ, ਕੁਝ ਹਰੇ ਬੂਥ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭਲਕੇ ਸਵੇਰੇ 7:00 ਵਜੇ 485 ਥਾਵਾਂ ’ਤੇ ਸਥਾਪਿਤ 818 ਬੂਥਾਂ ’ਤੇ ਪੋਲਿੰਗ ਸ਼ੁਰੂ ਕੀਤੀ ਜਾਵੇਗੀ ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜ਼ਿਲ੍ਹੇ ਵਿੱਚ 33 ਸਥਾਨਾਂ ’ਤੇ 89 ਸੰਵੇਦਨਸ਼ੀਲ/ਨਾਜ਼ੁਕ ਬੂਥ ਹਨ ਜਿਨ੍ਹਾਂ ਦੀ ਨਿਗਰਾਨੀ ਪੈਰਾ-ਮਿਲਟਰੀ ਜਵਾਨਾਂ ਦੁਆਰਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਅਤੇ ਮਾਈਕਰੋ ਆਬਜ਼ਰਵਰ ਵੀ ਇਨ੍ਹਾਂ ਬੂਥਾਂ ’ਤੇ ਤਿੱਖੀ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਸਾਰੇ 818 ਬੂਥਾਂ ਨੂੰ ਕੇਂਦਰੀਕ੍ਰਿਤ ਕੰਟਰੋਲ ਰੂਮ ਨਾਲ ਜੋੜ ਕੇ ਰੀਅਲ ਟਾਈਮ ਪੋਲਿੰਗ ਦੀ ਜਾਂਚ ਕਰਨ ਲਈ ਵੈਬਕਾਸਟਿੰਗ ਸਹੂਲਤ ਨਾਲ ਲੈਸ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵੋਟਰਾਂ ਅਤੇ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਤਾਇਨਾਤ ਕਰਨ ਤੋਂ ਇਲਾਵਾ ਓ.ਆਰ.ਐਸ. ਪੈਕੇਟ ਅਤੇ ਹੋਰ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਪ੍ਰਭਾਵਿਤ ਲੋੜਵੰਦ ਮਰੀਜ਼ਾਂ ਨੂੰ ਜਲਦੀ ਹਸਪਤਾਲ ਪਹੁੰਚਾਉਣ ਲਈ ਸਾਰੇ ਬੂਥਾਂ ਨੂੰ ਨੇੜਲੇ ਸਰਕਾਰੀ ਹਸਪਤਾਲਾਂ ਨਾਲ ਵੀ ਸਬੰਧਤ ਕੀਤਾ ਗਿਆ ਹੈ।

 ਐਸਐਸਪੀ ਡਾ. ਸੰਦੀਪ ਗਰਗ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕੋਲ 4000 ਦੇ ਕਰੀਬ ਸੁਰੱਖਿਆ ਕਰਮਚਾਰੀ ਹਨ ਜੋ ਕਿ ਜ਼ਿਲ੍ਹੇ ਵਿੱਚ ਬੂਥਾਂ, ਨਾਕਿਆਂ ਅਤੇ ਗਸ਼ਤ ਲਈ 24 ਘੰਟੇ ਚੌਕਸੀ ਲਈ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਲਕੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਾਰੇ ਜੀ.ਓਜ਼ (ਐਸ.ਪੀਜ਼ ਅਤੇ ਡੀ.ਐਸ.ਪੀਜ਼) ਅਤੇ ਪੁਲਿਸ ਸਟੇਸ਼ਨ ਅਤੇ ਚੌਂਕੀ ਇੰਚਾਰਜ ਫੀਲਡ ਵਿੱਚ ਹੋਣਗੇ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement