
Election Commission :ਜਾਰੀ ਹੁਕਮਾਂ ਅਨੁਸਾਰ ਇਹ ਸ਼ਨਾਖਤੀ ਕਾਰਡ ਵਿਖਾ ਕੇ ਪਾ ਸਕੋਗੇ ਵੋਟ
Election Commission: ਜਲੰਧਰ - ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ’ਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੱਖ-ਵੱਖ ਸ਼ਨਾਖ਼ਤੀ ਕਾਰਡਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਸ਼ਨਾਖਤੀ ਕਾਰਡ (ਈ-ਏਪਿਕ) ਨਹੀਂ ਹੈ, ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੱਖ-ਵੱਖ ਪਛਾਣ ਪੱਤਰ ਜਿਵੇਂ ਕਿ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਕੇਂਦਰ ਸਰਕਾਰ, ਰਾਜ ਸਰਕਾਰ, ਪੀ. ਐੱਸ. ਯੂਜ਼ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਕੀਤਾ ਸਰਵਿਸ ਆਈ. ਡੀ. ਕਾਰਡ, ਆਰ. ਜੀ. ਆਈ. ਵੱਲੋਂ ਐੱਨ. ਪੀ. ਆਰ. ਤਹਿਤ ਜਾਰੀ ਸਮਾਰਟ ਕਾਰਡ ਅਤੇ ਫੋਟੋਸ਼ੁਦਾ ਸਰਵਿਸ ਪਛਾਣ ਪੱਤਰ, ਮਗਨਰੇਗਾ ਜੌਬ ਕਾਰਡ, ਬੈਂਕ ਜਾਂ ਡਾਕਖਾਨੇ ਦੀ ਫੋਟੋ ਪਾਸਬੁੱਕ, ਕਿਰਤ ਮੰਤਰਾਲੇ ਦੁਆਰਾ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਐੱਮ. ਪੀ./ਵਿਧਾਇਕ ਨੂੰ ਜਾਰੀ ਸਰਕਾਰੀ ਸ਼ਨਾਖਤੀ ਕਾਰਡ ਵਿਖਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਫੋਟੋਸ਼ੁਦਾ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਪੈਨ ਕਾਰਡ, ਮਗਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਸਿਹਤ ਬੀਮਾ ਸਮਾਰਟ ਕਾਰਡ, ਫੋਟੋਸ਼ੁਦਾ ਪੈਨਸ਼ਨ ਦਸਤਾਵੇਜ਼, ਯੂਨੀਕ ਡਿਸਐਬਿਲਟੀ ਪਛਾਣ ਪੱਤਰ (ਯੂ. ਡੀ. ਆਈ. ਡੀ.) ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚਨਾ ਪਰਚੀ ਸਮੇਤ ਉਪਰੋਕਤ ਕਿਸੇ ਵੀ ਸ਼ਨਾਖਤੀ ਕਾਰਡ ਨੂੰ ਦਿਖਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ 1 ਜੂਨ 2024 ਨੂੰ ਜ਼ਿਲ੍ਹੇ ਭਰ ’ਚ ਬਣਾਏ ਗਏ 1951 ਪੋਲਿੰਗ ਬੂਥਾਂ ’ਤੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਦੀਆਂ ਹਨ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪੂਰੇ ਉਤਸ਼ਾਹ ਨਾਲ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਵੋਟਿੰਗ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਦਾ ਆਧਾਰ ਹੈ।
(For more news apart from Election Commission of India has allowed the use of different identity cards News in Punjabi, stay tuned to Rozana Spokesman)