Lok Sabha Elections 2024 : ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ :ਸਿਬਿਨ ਸੀ
Published : May 31, 2024, 1:58 pm IST
Updated : May 31, 2024, 1:58 pm IST
SHARE ARTICLE
Sibin C
Sibin C

ਜਾਣੋ ਕਿਹੜੇ ਲੋਕ ਸਭਾ ਹਲਕੇ ਵਿੱਚ ਕਿੰਨੇ ਵੋਟਰ

Lok Sabha Elections 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿੱਚ 1 ਜੂਨ 2024 ਨੂੰ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2 ਕਰੋੜ 14 ਲੱਖ 61 ਹਜ਼ਾਰ 739) ਵੋਟਰ ਆਪਣੀ ਵੋਟ ਪਾਉਣਗੇ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਨਵੀਆਂ ਵੋਟਾਂ ਬਣਾਉਣ ਦੀ 4 ਮਈ ਆਖਰੀ ਮਿਤੀ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। 

ਇਨ੍ਹਾਂ ਵਿੱਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਵਰਗ ਨਾਲ ਸਬੰਧਤ ਹਨ ,ਜੋ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਅਪਾਹਜ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ।

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿੱਚੋਂ 16,517 ਪਿੰਡਾਂ ਵਿੱਚ ਅਤੇ 7934 ਸ਼ਹਿਰਾਂ ਵਿੱਚ ਬਣਾਏ ਗਏ ਹਨ। ਪੰਜਾਬ ਵਿੱਚ 100 ਫੀਸਦੀ ਫੋਟੋ ਸ਼ਨਾਖਤੀ ਕਾਰਡ ਬਣ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਦੀ ਟੀਮ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੋਟਰਾਂ ਨੂੰ 'ਇਸ ਵਾਰ 70 ਪਾਰ ਕਰਨ' ਦੇ ਟੀਚੇ ਦੀ ਪ੍ਰਾਪਤੀ ਲਈ ਵੱਡੀ ਗਿਣਤੀ 'ਚ ਵੋਟ ਪਾਉਣੀ ਚਾਹੀਦੀ ਹੈ।

 

ਕਿਹੜੇ ਲੋਕ ਸਭਾ ਹਲਕੇ ਵਿੱਚ ਕਿੰਨੇ ਵੋਟਰ  

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 855 ਪੁਰਸ਼ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ ਕੁੱਲ 16 ਲੱਖ 11 ਹਜ਼ਾਰ 263 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 45 ਹਜ਼ਾਰ 434 ਪੁਰਸ਼ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।

 

ਖਡੂਰ ਸਾਹਿਬ ਵਿੱਚ ਕੁੱਲ 16 ਲੱਖ 67 ਹਜ਼ਾਰ 797 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 76 ਹਜ਼ਾਰ 281 ਪੁਰਸ਼ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ ਕੁੱਲ 16 ਲੱਖ 54 ਹਜ਼ਾਰ 3 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਪੁਰਸ਼ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ।

 

ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਕੁੱਲ 16 ਲੱਖ 1826 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 840 ਪੁਰਸ਼ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਸ੍ਰੀ ਆਨੰਦਪੁਰ ਸਾਹਿਬ ਵਿੱਚ ਕੁੱਲ 17 ਲੱਖ 32 ਹਜ਼ਾਰ 211 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 4 ਹਜ਼ਾਰ 50 ਪੁਰਸ਼ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ।

 

ਲੁਧਿਆਣਾ ਵਿੱਚ ਕੁੱਲ 17 ਲੱਖ 58 ਹਜ਼ਾਰ 614 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 37 ਹਜ਼ਾਰ 94 ਪੁਰਸ਼ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਅਤੇ 134 ਟਰਾਂਸਜੈਂਡਰ ਵੋਟਰ ਹਨ। ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 15 ਲੱਖ 52 ਹਜ਼ਾਰ 567 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 339 ਪੁਰਸ਼ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ।

 

ਫਰੀਦਕੋਟ ਵਿੱਚ ਕੁੱਲ 15 ਲੱਖ 94 ਹਜ਼ਾਰ 33 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 42 ਹਜ਼ਾਰ 184 ਪੁਰਸ਼ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫ਼ਿਰੋਜ਼ਪੁਰ ਵਿੱਚ ਕੁੱਲ 16 ਲੱਖ 70 ਹਜ਼ਾਰ 8 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 80 ਹਜ਼ਾਰ 617 ਪੁਰਸ਼ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ।

ਬਠਿੰਡਾ ਵਿੱਚ ਕੁੱਲ 16 ਲੱਖ 51 ਹਜ਼ਾਰ 188 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 70 ਹਜ਼ਾਰ 14 ਪੁਰਸ਼ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ ਕੁੱਲ ਵੋਟਰ 15 ਲੱਖ 56 ਹਜ਼ਾਰ 601 ਹਨ, ਜਿਨ੍ਹਾਂ ਵਿੱਚ 8 ਲੱਖ 24 ਹਜ਼ਾਰ 1 ਪੁਰਸ਼ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਪੁਰਸ਼ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।

ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ

 ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ 'ਚ 1895, ਅੰਮ੍ਰਿਤਸਰ  'ਚ 1974,  ਖਡੂਰ ਸਾਹਿਬ 'ਚ 1974 , ਜਲੰਧਰ 'ਚ 1951, ਹੁਸ਼ਿਆਰਪੁਰ 'ਚ 1963 , ਸ੍ਰੀ ਆਨੰਦਪੁਰ ਸਾਹਿਬ 'ਚ 2068, ਲੁਧਿਆਣਾ 1843, ਫਤਿਹਗੜ੍ਹ ਸਾਹਿਬ 1821, ਫਰੀਦਕੋਟ 1688, ਫ਼ਿਰੋਜ਼ਪੁਰ 'ਚ 1903, ਬਠਿੰਡਾ 'ਚ 1814, ਸੰਗਰੂਰ 'ਚ 1765 ਅਤੇ ਪਟਿਆਲਾ  'ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement