
ਸੂਦ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੱਸਿਆ ਕਿ ਪਾਣੀ ਦੇ ਵਹਾਅ ਨੂੰ ਕੰਟਰੋਲ ਕਰ ਲਿਆ ਗਿਆ ਹੈ।
Punjab News: ਹੁਸ਼ਿਆਰਪੁਰ : ਪੰਜਾਬ ਭਾਜਪਾ ਦੇ ਆਗੂ ਤੀਕਸ਼ੀਨ ਸੂਦ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕੰਢੀ ਨਹਿਰ ਤੋਂ ਭੰਗੀ ਚੋਏ ਨਦੀ ਤੱਕ ਛੱਡਿਆ ਗਿਆ ਪਾਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ 'ਤੇ ਪਹੁੰਚ ਸਕਦਾ ਸੀ। ਸੂਦ ਨੇ ਦੋਸ਼ ਲਾਇਆ ਕਿ ਨਹਿਰ ਤੋਂ ਪਾਣੀ ਛੱਡ ਕੇ ਮੋਦੀ ਦੀ ਰੈਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਮੋਦੀ ਨੇ ਬੀਤੇ ਦਿਨ ਇੱਥੇ ਦੁਸਹਿਰਾ ਮੈਦਾਨ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ।
ਸੂਦ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਇਕ ਵਰਕਰ ਵੱਲੋਂ ਰਿਪੋਰਟ ਕੀਤੀ ਗਈ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਕਿ ਭੰਗੀ ਚੋਏ ਨਦੀ ਵੱਲ ਤੇਜ਼ੀ ਨਾਲ ਪਾਣੀ ਕੱਢਿਆ ਜਾ ਰਿਹਾ ਹੈ ਜੋ ਰੈਲੀ ਵਾਲੀ ਥਾਂ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤੁਰੰਤ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਪਾਣੀ ਦੇ ਵਹਾਅ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ। ਸੂਦ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੱਸਿਆ ਕਿ ਪਾਣੀ ਦੇ ਵਹਾਅ ਨੂੰ ਕੰਟਰੋਲ ਕਰ ਲਿਆ ਗਿਆ ਹੈ।