Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਹਨੇਰੀ-ਤੂਫਾਨ ਦੇ ਨਾਲ-ਨਾਲ ਮੀਂਹ ਪੈਣ ਦਾ ਆਉਣ ਦਾ ਅਲਰਟ ਜਾਰੀ
Published : May 31, 2024, 1:28 pm IST
Updated : May 31, 2024, 1:28 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਪਿਛਲੇ 24 ਘੰਟਿਆਂ 'ਚ ਕਰੀਬ 1 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ।

Punjab Weather Update News in punjabi : ਪੰਜਾਬ ਵਿਚ ਕੱਲ੍ਹ ਸ਼ਾਮ ਤੋਂ ਪੱਛਮੀ ਗੜਬੜੀ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਵੀਰਵਾਰ ਸ਼ਾਮ ਨੂੰ ਕੁਝ ਇਲਾਕਿਆਂ 'ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕਰੀਬ 1 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਅੱਜ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

 ਇਹ ਵੀ ਪੜ੍ਹੋ: Abohor News: ਘਰਵਾਲੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਤਿੰਨ ਬੱਚਿਆ ਦਾ ਸੀ ਪਿਤਾ

ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹੀਟਵੇਵ ਨੂੰ ਲੈ ਕੇ ਵੀ ਹੈ ਅਤੇ ਇਸ ਦੇ ਨਾਲ ਮੀਂਹ ਅਤੇ ਧੂੜ ਭਰੀ ਹਨੇਰੀ ਨੂੰ ਵੀ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਅੱਜ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ ਅਤੇ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਸਮੇਂ-ਸਮੇਂ 'ਤੇ ਤੇਜ਼ ਹਵਾਵਾਂ, ਤੂਫਾਨ ਅਤੇ ਬਾਰਸ਼ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਾਰੀਆਂ ਘਟਨਾਵਾਂ ਇੱਕ ਵਾਰ ਫਿਰ ਵਾਪਰ ਰਹੀਆਂ ਹਨ।

 ਇਹ ਵੀ ਪੜ੍ਹੋ: AAP MLA Inderjit Kaur Mann: ਨਕੋਦਰ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦਿਹਾਂਤ 

ਪੰਜਾਬ ਦਾ ਤਾਪਮਾਨ ਆਮ ਨਾਲੋਂ 5.7 ਡਿਗਰੀ ਵੱਧ ਹੈ
ਪੰਜਾਬ ਦੇ ਸਭ ਤੋਂ ਗਰਮ ਸ਼ਹਿਰ ਬਠਿੰਡਾ ਤੋਂ ਬਾਅਦ ਵੀਰਵਾਰ ਨੂੰ ਫਰੀਦਕੋਟ ਸਭ ਤੋਂ ਗਰਮ ਸ਼ਹਿਰ ਹੋਣ ਦੀ ਸੂਚਨਾ ਮਿਲੀ ਹੈ। ਇੱਥੇ ਤਾਪਮਾਨ 48.3 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦਾ ਸ਼੍ਰੀ ਗੰਗਾਨਗਰ ਵੀ ਇੰਨਾ ਹੀ ਗਰਮ ਰਿਹਾ ਹੈ, ਜਿਸ ਨੂੰ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਦੱਸਿਆ ਗਿਆ ਸੀ।

 ਇਹ ਵੀ ਪੜ੍ਹੋ: Gurdaspur News : ਆੜਤੀ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਦੱਸ ਦਿਤੀ ਸਾਰੀ ਗੱਲ

ਅੱਜ ਵੀ ਇੱਥੋਂ ਦਾ ਤਾਪਮਾਨ 48 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਇਸ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਜੇਕਰ ਪੰਜਾਬ ਦੇ ਔਸਤ ਤਾਪਮਾਨ ਦੀ ਗੱਲ ਕਰੀਏ ਤਾਂ ਸੂਬਾ ਅਜੇ ਵੀ ਆਮ ਨਾਲੋਂ 5.7 ਡਿਗਰੀ ਵੱਧ ਗਰਮ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement