Gurdaspur News : ਆੜਤੀ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਦੱਸ ਦਿਤੀ ਸਾਰੀ ਗੱਲ
Published : May 31, 2024, 12:09 pm IST
Updated : May 31, 2024, 12:22 pm IST
SHARE ARTICLE
The Farmer Committed Suicide Gurdaspur News in punjabi
The Farmer Committed Suicide Gurdaspur News in punjabi

Gurdaspur News: ਪੁੱਤ ਦੀ ਬੀਮਾਰੀ ਲਈ ਲਿਆ ਸੀ 2 ਲੱਖ ਦਾ ਕਰਜ਼ਾ

The Farmer Committed Suicide Gurdaspur News in punjabi: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ 'ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਕਿਸਾਨ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕੀਤੀ ਅਤੇ ਆੜਤੀ 'ਤੇ ਉਸ ਨੂੰ ਤੰਗ ਕਰਨ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ; Chief Electoral Officer of Punjab: ਵੋਟਾਂ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਵੱਡੀ ਪ੍ਰੈਸ ਕਾਨਫਰੰਸ

ਮ੍ਰਿਤਕ ਦੀ ਪਛਾਣ ਪਵਨਦੀਪ (38) ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਆੜਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪਵਨਦੀਪ ਸਿੰਘ ਕਿਸਾਨ ਸੀ। ਕਰੀਬ ਦੋ ਸਾਲ ਪਹਿਲਾਂ ਆਪਣੇ ਲੜਕੇ ਦੀ ਬੀਮਾਰੀ ਅਤੇ ਘਰੇਲੂ ਲੋੜਾਂ ਕਾਰਨ ਉਸ ਨੇ ਇਕ ਏਜੰਟ ਬੰਟੀ ਭਾਟੀਆ ਵਾਸੀ ਫਤਿਹਗੜ੍ਹ ਚੂੜੀਆਂ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ।

ਇਹ ਵੀ ਪੜ੍ਹੋ; Food Recipes: ਘਰ ਵਿਚ ਬਣਾਓ ਆਟੇ ਦੀਆਂ ਪਿੰਨੀਆਂ

ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਆਰਥਿਕ ਹਾਲਤ ਖਰਾਬ ਹੋਣ ਕਾਰਨ ਉਹ ਸਮੇਂ ਸਿਰ ਕਰਜ਼ਾ ਨਹੀਂ ਮੋੜ ਸਕੇ, ਜਿਸ ਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮਾਂ ਨੇ ਵਿਆਜ ਜੋੜ ਕੇ ਰਕਮ ਵਧਾ ਦਿੱਤੀ ਅਤੇ ਉਸ ਨਾਲ ਕੋਈ ਹਿਸਾਬ ਕਿਤਾਬ ਨਹੀਂ ਕੀਤੀ। ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਦਰੱਖਤ ਵੇਚ ਕੇ ਇੱਕ ਲੱਖ ਰੁਪਏ  ਮੁਲਜ਼ਮ ਨੂੰ ਦਿੱਤੇ। ਇਸ ਤੋਂ ਬਾਅਦ ਵੀ ਮੁਲਜ਼ਮ ਉਸ ਦੇ ਪਤੀ ਨੂੰ ਧਮਕੀਆਂ ਦਿੰਦਾ ਰਿਹਾ। ਇਸ ਤੋਂ ਤੰਗ ਆ ਕੇ ਉਸ ਦੇ ਪਤੀ ਨੇ ਖ਼ੁਦਕੁਸ਼ੀ ਕਰ ਲਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਦੀ ਪਤਨੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਬੰਟੀ ਭਾਟੀਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ ਦਿਵਾਇਆ ਜਾਵੇ। ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਏਜੰਟ ਬੰਟੀ ਭਾਟੀਆ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more Punjabi news apart from The Farmer Committed Suicide Gurdaspur News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement