ਖ਼ਬਰਾਂ |

ਤਾਜ਼ਾ |

Abohor News: ਘਰਵਾਲੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਤਿੰਨ ਬੱਚਿਆ ਦਾ ਸੀ ਪਿਤਾ
Published : May 31, 2024, 12:58 pm IST
Updated : May 31, 2024, 12:58 pm IST
SHARE ARTICLE
The young man committed suicide Abohor News
The young man committed suicide Abohor News

Abohor News: ਪਤਨੀ ਨਾਲ ਲੜ ਕੇ ਨਿਗਲੀ ਜ਼ਹਿਰੀਲੀ ਦਵਾਈ

The young man committed suicide Abohor News : ਅਬੋਹਰ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਤਿੰਨ ਬੱਚਿਆਂ ਦੇ ਪਿਤਾ ਨੇ ਆਪਣੀ ਪਤਨੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੀ ਪਤਨੀ ਦੇ ਖਿਲਾਫ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: AAP MLA Inderjit Kaur Mann: ਨਕੋਦਰ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦਿਹਾਂਤ 

ਪੁਲਿਸ ਨੂੰ ਦਿੱਤੇ ਬਿਆਨਾਂ 'ਚ ਵੀਨਾ ਪਤਨੀ ਰਾਜ ਕੁਮਾਰ ਵਾਸੀ ਆਰੀਆ ਨਗਰੀ ਗਲੀ ਨੰਬਰ 7 ਨੇ ਦੱਸਿਆ ਕਿ ਉਸ ਦੇ ਲੜਕੇ ਵਿੱਕੀ ਦਾ ਵਿਆਹ ਕੁਝ ਸਾਲ ਪਹਿਲਾਂ ਸ਼ਾਲੂ ਨਾਲ ਹੋਇਆ ਸੀ, ਜੋ ਉਸ ਦੇ ਲੜਕੇ ਨਾਲ ਅਕਸਰ ਲੜਾਈ-ਝਗੜਾ ਕਰਦੀ ਰਹਿੰਦੀ ਸੀ। ਬੀਤੇ ਦਿਨ ਵੀ ਉਸ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਹ ਬੱਚਿਆਂ ਨਾਲ ਆਪਣੇ ਪੇਕੇ ਘਰ ਚਲੀ ਗਈ ਸੀ। ਇਸ ਤੋਂ ਬਾਅਦ ਉਸ ਦੇ ਲੜਕੇ ਵਿੱਕੀ ਨੇ ਘਰ 'ਚ ਰੱਖੀ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Gurdaspur News : ਆੜਤੀ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਦੱਸ ਦਿਤੀ ਸਾਰੀ ਗੱਲ

ਵੀਨਾ ਨੇ ਦੱਸਿਆ ਕਿ ਵਿੱਕੀ ਦੇ ਪਿਤਾ ਦੀ ਵੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਿੱਕੀ ਹੀ ਉਸ ਦਾ ਇਕਲੌਤਾ ਸਹਾਰਾ ਸੀ ਜੋ ਮਜ਼ਦੂਰੀ ਕਰਕੇ ਘਰ ਦਾ ਸਾਰਾ ਖਰਚਾ ਪੂਰਾ ਕਰਦਾ ਸੀ। ਉਹ ਖੁਦ ਵੀ ਮਜ਼ਦੂਰੀ ਦਾ ਕੰਮ ਕਰਦੀ ਹੈ, ਜਦੋਂਕਿ ਵਿਆਹ ਤੋਂ ਬਾਅਦ ਵਿੱਕੀ ਅਤੇ ਉਸ ਦੀ ਪਤਨੀ ਸ਼ਾਲੂ ਦਾ ਅਕਸਰ ਝਗੜਾ ਰਹਿੰਦਾ ਸੀ ਅਤੇ ਉਹ ਕਈ ਵਾਰ ਆਪਣੇ ਪਤੀ ਨੂੰ ਧਮਕੀਆਂ ਵੀ ਦਿੰਦੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਦੁਖੀ ਉਸ ਦੇ ਲੜਕੇ ਵਿੱਕੀ ਨੇ ਖ਼ੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਸ਼ਾਲੂ ਅਕਸਰ ਆਪਣੇ ਬੱਚਿਆਂ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਜਾਂਦੀ ਸੀ। ਉਸ ਨੇ ਹੀ ਵਿੱਕੀ ਦੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਹੈ। ਇਸ ਲਈ ਹੁਣ ਉਸ ਦੇ ਬੇਟੇ ਦੇ ਜਾਣ ਤੋਂ ਬਾਅਦ ਉਹ ਹੀ ਉਸ ਦਾ ਇੱਕੋ ਇੱਕ ਸਹਾਰਾ ਹੈ, ਜਿਸ ਕਾਰਨ ਪੁਲਿਸ ਤਿੰਨ ਬੱਚਿਆਂ ਨੂੰ ਉਸ ਕੋਲ ਭੇਜੇ। 

(For more Punjabi news apart from The young man committed suicide Abohor News  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਾਣਾ

15 Apr 2026 2:49 PM

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM
Advertisement