ਨੂਹ ’ਚ ਤਾਪਮਾਨ 48.2 ਡਿਗਰੀ ਸੈਲਸੀਅਸ ਦਰਜ
ਚੰਡੀਗੜ: ਹਰਿਆਣਾ ਅਤੇ ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਸ਼ੁਕਰਵਾਰ ਨੂੰ ਵੀ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਹਰਿਆਣਾ ਦੇ ਨੂਹ ਅਤੇ ਫਰੀਦਾਬਾਦ ’ਚ ਸ਼ੁਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਲੜੀਵਾਰ 48.2 ਡਿਗਰੀ ਸੈਲਸੀਅਸ ਅਤੇ 48.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਿਰਸਾ ’ਚ ਵੀ ਭਿਆਨਕ ਗਰਮੀ ਆਈ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ, ਜਦਕਿ ਹਿਸਾਰ ’ਚ ਵੱਧ ਤੋਂ ਵੱਧ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ।
ਹਰਿਆਣਾ ਦੇ ਰੋਹਤਕ ’ਚ ਤਾਪਮਾਨ 47.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮਹਿੰਦਰਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਅਤੇ ਕਰਨਾਲ ’ਚ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਪਟਿਆਲਾ ’ਚ ਵੀ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ, ਪਠਾਨਕੋਟ ਦਾ 45.8 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।