Jalandhar News: ਜਲੰਧਰ 'ਚ ਸ਼ਰਾਬ ਲੋਡ ਕਰਦਿਆਂ ਦੀ ਵੀਡੀਓ ਵਾਇਰਲ, ਕਈ ਸੀਨੀਅਰ ਕਾਂਗਰਸੀ ਆਗੂ ਵੀ ਆਏ ਨਜ਼ਰ
Published : May 31, 2024, 1:48 pm IST
Updated : May 31, 2024, 1:50 pm IST
SHARE ARTICLE
Video of loading liquor in Jalandhar goes viral
Video of loading liquor in Jalandhar goes viral

Jalandhar News: ਐਕਸਾਈਜ਼ ਟੀਮ ਨੇ 15 ਪੇਟੀਆਂ ਸ਼ਰਾਬ ਕੀਤੀ ਬਰਾਮਦ

Video of loading liquor in Jalandhar goes viral: ਜਲੰਧਰ ਦੇ ਹਲਕਾ ਨਕੋਦਰ ਨੇੜੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿਚ ਕੁਝ ਲੋਕ ਸ਼ਰਾਬ ਲੋਡ ਕਰਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਥਾਣਾ ਨੂਰਮਹਿਲ ਦੀ ਪੁਲਿਸ ਨੇ ਇਕ ਦੋਸ਼ੀ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਦਲਜਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਲਿੱਡਣ, ਨਕੋਦਰ ਸਦਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਫਆਈਆਰ ਆਬਕਾਰੀ ਵਿਭਾਗ ਦੇ ਸਰਕਲ ਇੰਸਪੈਕਟਰ ਸਾਹਿਲ ਰੰਗਾ ਦੇ ਬਿਆਨਾਂ ’ਤੇ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਹਨੇਰੀ-ਤੂਫਾਨ ਦੇ ਨਾਲ-ਨਾਲ ਮੀਂਹ ਪੈਣ ਦਾ ਆਉਣ ਦਾ ਅਲਰਟ ਜਾਰੀ 

ਆਪਣੇ ਬਿਆਨ ਵਿੱਚ ਥਾਣਾ ਨਕੋਦਰ ਵਿੱਚ ਤਾਇਨਾਤ ਇੰਸਪੈਕਟਰ ਸਾਹਿਲ ਰੰਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਐਸਡੀਐਫ ਦਫ਼ਤਰ ਤੋਂ ਸੂਚਨਾ ਮਿਲੀ ਸੀ ਕਿ ਨੂਰਮਹਿਲ ਦੇ ਪਿੰਡ ਸੰਘਾ ਜਗੀਰ ਨੇੜੇ ਇੱਕ ਗੱਡੀ ਵਿੱਚ ਸ਼ਰਾਬ ਲੱਦੀ ਜਾ ਰਹੀ ਹੈ। ਸੂਚਨਾ ਦੇ ਆਧਾਰ 'ਤੇ ਟੀਮ ਤੁਰੰਤ ਕਾਰਵਾਈ ਲਈ ਪਹੁੰਚੀ।

ਨਕੋਦਰ 'ਚ ਪੁਲਿਸ ਨੇ ਛਾਪਾ ਮਾਰ ਕੇ ਘਰ ਦੇ ਬਾਥਰੂਮ 'ਚੋਂ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਦਲਜਿੰਦਰ ਸਿੰਘ ਨੂੰ ਉਸ ਦੀ ਸਕਾਰਪੀਓ ਗੱਡੀ ਸਮੇਤ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕੁੱਲ 15 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਬਰਾਮਦ ਕੀਤੀ ਸ਼ਰਾਬ ਬਾਰੇ ਦਲਜਿੰਦਰ ਕੋਲੋਂ ਪੁੱਛਗਿੱਛ ਵੀ ਕੀਤੀ ਪਰ ਉਸ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਕੋਈ ਪਰਮਿਟ ਬਰਾਮਦ ਹੋਇਆ।

ਇਹ ਵੀ ਪੜ੍ਹੋ: Abohor News: ਘਰਵਾਲੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਤਿੰਨ ਬੱਚਿਆ ਦਾ ਸੀ ਪਿਤਾ

ਤੁਹਾਨੂੰ ਦੱਸ ਦੇਈਏ ਕਿ ਵਾਇਰਲ ਹੋਈ ਵੀਡੀਓ ਵਿੱਚ ਨਕੋਦਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਵੀ ਨਜ਼ਰ ਆ ਰਹੇ ਹਨ। ਇਸ ਦੇ ਬਾਵਜੂਦ ਪੁਲਿਸ ਜਾਂ ਆਬਕਾਰੀ ਵੱਲੋਂ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Video of loading liquor in Jalandhar goes viral, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement