ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ : ਸਿਬਿਨ ਸੀ
Published : May 31, 2024, 8:26 pm IST
Updated : May 31, 2024, 8:26 pm IST
SHARE ARTICLE
rose syrup
rose syrup

ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਸਬੰਧੀ ਇਸ ਨੇਕ ਉਪਰਾਲੇ ਲਈ ਮਾਰਕਫੈੱਡ ਦੇਵੇਗਾ ਸਹਿਯੋਗ

Punjab News : ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ 'ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਹ ਨੇਕ ਉਪਰਾਲਾ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਵੱਲੋਂ ਆਪਸੀ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵੋਟਿੰਗ ਪ੍ਰਕਿਰਿਆ ਨੂੰ ਨਾਗਰਿਕਾਂ ਲਈ ਵੱਧ ਤੋਂ ਵੱਧ ਸੁਚਾਰੂ ਅਤੇ ਆਰਾਮਦਾਇਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਵੋਟਰਾਂ ਲਈ ਸਥਾਨਕ ਪੱਧਰ ‘ਤੇ ਤਿਆਰ ਕੀਤੇ ਜਾਂਦੇ ਗੁਲਾਬ ਸ਼ਰਬਤ ਦੀ ਛਬੀਲ ਲਾਉਣ ਨਾਲ 'ਮੇਕ ਇਨ ਪੰਜਾਬ' ਦੀ ਸਹਿਕਾਰਤਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।    

ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਹ ਮਾਰਕਫੈਡ ਲਈ ਮਾਣ ਵਾਲੀ ਗੱਲ ਹੈ ਕਿ ਉਸਨੂੰ ਚੋਣਾਂ ਦੌਰਾਨ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾ ਕੇ ਲੋਕਤੰਤਰ ਦੀ ਇਸ ਪ੍ਰਕਿਰਿਆ ਵਿੱਚ ਯੋਗਦਾਨ ਪਾਉਣਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਰਕਫੈੱਡ ਦਾ ਗੁਲਾਬ ਸ਼ਰਬਤ ਪੰਜਾਬ ਦੇ ਕੋਆਪਰੇਟਿਵ ਸੈਕਟਰ ਵੱਲੋਂ ਮਿਆਰੀ ਉਤਪਾਦ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਗੁਲਾਬ ਸ਼ਰਬਤ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਅਤੇ ਪੋਲਿੰਗ ਸਟੇਸ਼ਨਾਂ 'ਤੇ ਵਰਤਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮਾਰਕਫੈਡ ਵੱਲੋਂ ਦਿੱਤਾ ਗਿਆ ਇਹ ਸਹਿਯੋਗ ਸਥਾਨਕ ਉਤਪਾਦਾਂ ਅਤੇ ਭਾਈਚਾਰਿਆਂ ਲਈ ਉਸਦੇ ਸਮਰਥਨ ਨੂੰ ਦਰਸਾਉਂਦਾ ਹੈ।


ਸਿਬਿਨ ਸੀ ਨੇ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਮੁੱਖ ਉਦੇਸ਼ ਵੋਟਿੰਗ ਲਈ ਖੁਸ਼ਗਵਾਰ ਅਤੇ ਆਰਾਮਦਾਇਕ ਮਾਹੌਲ ਪ੍ਰਦਾਨ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਵੋਟਰਾਂ ਵਾਸਤੇ ਗੁਲਾਬ ਸ਼ਰਬਤ ਦਾ ਪ੍ਰਬੰਧ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement