Punjab News : ਪੰਜਾਬ ਦੀ ਮਾਰਕੀਟ ’ਚ ਵੱਡਾ ਉਛਾਲ : ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

By : BALJINDERK

Published : May 31, 2025, 7:22 pm IST
Updated : May 31, 2025, 7:22 pm IST
SHARE ARTICLE
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Punjab News : ਸੀਐਮ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ’ਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ

Punjab News in Punjabi : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ।

ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਦਸੰਬਰ 2024 ਤੋਂ ਮਈ 2025 ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 720 ਪਲਾਟਾਂ ਦੀ ਈ-ਨਿਲਾਮੀ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਮੰਡੀ ਬੋਰਡ ਨੇ 324 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਈ-ਨਿਲਾਮੀ ਨੂੰ ਵਪਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਿਰਫ਼ ਮਈ 2025 ਵਿੱਚ ਹੀ 124 ਕਰੋੜ ਰੁਪਏ ਦੀ ਕੀਮਤ ਦੇ 211 ਪਲਾਟ ਵੇਚੇ ਗਏ ਹਨ। ਇਸ ਈ-ਨਿਲਾਮੀ ਵਿੱਚ ਲੁਧਿਆਣਾ ‘ਚ 97, ਕੋਟਕਪੂਰਾ ਵਿੱਚ 30, ਕੁਰਾਲੀ ਵਿੱਚ 27, ਤਲਵੰਡੀ ਭਾਈ ਵਿੱਚ 23, ਮਹਿਤਪੁਰ ਵਿੱਚ 18, ਮੋਹਾਲੀ ਵਿੱਚ ਛੇ, ਰਾਜਪੁਰਾ ਵਿੱਚ ਪੰਜ ਅਤੇ ਫਗਵਾੜਾ ਵਿੱਚ ਪੰਜ ਪਲਾਟਾਂ ਦੀ ਵਿਕਰੀ ਸ਼ਾਮਲ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਨੇ ਦਸੰਬਰ 2024 ਵਿੱਚ 28 ਕਰੋੜ ਰੁਪਏ ਵਿੱਚ 48 ਪਲਾਟ, ਜਨਵਰੀ 2025 ਵਿੱਚ 48 ਕਰੋੜ ਰੁਪਏ ਵਿੱਚ 66 ਪਲਾਟ, ਫਰਵਰੀ ਵਿੱਚ 53 ਕਰੋੜ ਰੁਪਏ ਵਿੱਚ 139 ਪਲਾਟ, ਮਾਰਚ 2025 ਵਿੱਚ 71 ਕਰੋੜ ਰੁਪਏ ਵਿੱਚ 256 ਪਲਾਟਾਂ ਦੀ ਨਿਲਾਮੀ ਕੀਤੀ।

ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਮੰਡੀ ਬੋਰਡ ਦੁਆਰਾ ਆਪਣੀਆਂ ਜਾਇਦਾਦਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਦਿਆਂ ਮਾਲੀਆ ਜੁਟਾ ਕੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਪਾਰਦਰਸ਼ਤਾ ਅਤੇ ਆਧੁਨਿਕ ਤਕਨਾਲੋਜੀ ਨੂੰ ਅਪਣਾ ਕੇ ਬੋਲੀ ਲਈ ਇੱਕ ਪ੍ਰਤੀਯੋਗੀ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਪਣੀ ਈ-ਨਿਲਾਮੀ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਬਣਾਇਆ ਹੈ। ਇਹ ਪਹੁੰਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਦਿਆਂ ਬੋਲੀ ਪ੍ਰਕਿਰਿਆ ਵਿੱਚ ਵਪਾਰੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਪਾਰੀਆਂ ਨੂੰ ਪ੍ਰਭਾਵਸ਼ਾਲੀ ਅਤੇ ਕੁਸ਼ਲ ਢੰਗ ਨਾਲ ਹਿੱਸਾ ਲੈਣ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਿੱਚ ਤਕਨਾਲੋਜੀ ਦੀ ਵਰਤੋਂ ਨੇ ਇਸਨੂੰ ਵਧੇਰੇ ਸੁਚਾਰੂ ਬਣਾ ਦਿੱਤਾ ਹੈ, ਜਿਸ ਨਾਲ ਇਹ ਇਹ ਭਾਗੀਦਾਰਾਂ ਲਈ ਵਧੇਰੇ ਪਹੁੰਚਯੋਗ ਅਤੇ ਭਰੋਸੇਮੰਦ ਬਣ ਗਈ ਹੈ।

(For more news apart from Big jump in Punjab market: Mandi Board earns Rs 324 crore from e-auction of 720 plots News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement