DGP held a Press Conference : ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਡੀਜੀਪੀ ਨੇ ਦਿਤੀ ਜਾਣਕਾਰੀ
Published : May 31, 2025, 12:53 pm IST
Updated : May 31, 2025, 12:53 pm IST
SHARE ARTICLE
DGP gives information about 'War on Drugs' campaign Latest News in Punjabi
DGP gives information about 'War on Drugs' campaign Latest News in Punjabi

DGP held a Press Conference : ਕਿਹਾ, 13038 ਗ੍ਰਿਫ਼ਤਾਰੀਆਂ ’ਚੋਂ 1696 ਵੱਡੇ ਮਗਰਮੱਛ ਕਾਬੂ

DGP gives information about 'War on Drugs' campaign Latest News in Punjabi : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਅੱਜ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਸ਼ੁਰੂ ਕਰ ਕੇ ਸੂਬੇ ’ਚ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਅਹਿਮ ਭੂਮੀਕਾ ਪਾਈ ਹੈ। ਜਿਸ ਨਾਲ ਨਸ਼ਾ ਤਸਕਰਾਂ ਇਕ ਤਰ੍ਹਾਂ ਦਾ ਡਰ ਵੀ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਨਾਲ ਜਿੱਥੇ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ, ਉਥੇ ਹੀ ਉਨ੍ਹਾਂ ਦੀਆਂ ਨਾਜਾਇਜ਼ ਨੂੰ ਵੀ ਢਾਹਿਆ ਗਿਆ ਹੈ ਅਤੇ ਪੂਰੇ ਸੂਬੇ ’ਚ ਪੁਲਿਸ ਵਲੋਂ ਛਾਪੇਮਾਰੀ ਕਰ ਕੇ ਵੱਡੇ ਪੱਧਰ ’ਤੇ ਨਸ਼ਾ ਵੀ ਬਰਾਮਦ ਕੀਤਾ ਹੈ। ਜਿਸ ਨਾਲ ਨਸ਼ਾ ਤਸਕਰਾਂ ਦੇ ਹੌਸਲਿਆਂ ਨੂੰ ਢਾਹ ਲੱਗੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਮੁਹਿੰਮ ਨਾਲ ਸੂਬੇ ’ਚ 13038 ਗ੍ਰਿਫ਼ਤਾਰੀਆਂ ਹੋਈਆਂ ਹਨ, ਜਿਨ੍ਹਾਂ ਦੇ ਤਹਿਤ 1696 ਵੱਡੇ ਮਗਰਮੱਛ ਕਾਬੂ ਹੋਏ ਹਨ। 8344 ਐਫ਼ਆਈਆਰ ਦਰਜ ਕੀਤੀਆਂ ਗਈਆਂ ਤੇ 48 ਹਵਾਲਾ ਅਪ੍ਰੇਟਰ ਵੀ ਗ੍ਰਿਫ਼ਤਾਰ ਕੀਤੇ ਗਏ ਹਨ। 

ਉਨ੍ਹਾਂ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ 586 ਕਿਲੋ ਹੈਰੋਇਨ, 247 ਕਿਲੋ ਅਫ਼ੀਮ, 253 ਕਿਲੋ ਗਾਂਜਾ, 2.5 ਕਿਲੋ ਕੋਕੀਨ, 1.6 ਕਿਲੋ ਆਈਸ, 2570000 ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ।

ਇਸ ਦੇ ਨਾਲ ਹੀ ਡੀਜੀਪੀ ਨੇ ਕਿਹਾ ਕਿ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਬਣਦੀ ਮੈਡੀਕਲ ਸਹਾਇਤਾ ਵੀ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਨਸ਼ਾ ਤਸਕਰ ਜੋ ਜੇਲਾਂ ਤੋਂ ਬਾਹਰ ਆਏ ਹਨ ਉਨ੍ਹਾਂ ਦੀ ਟ੍ਰੈਕਿੰਗ ਕੀਤੀ ਜਾਵੇਗੀ। ਜਿਸ ਨਾਲ ਅਹਿਮ ਸੁਰਾਖ਼ ਮਿਲਣ ਦੀ ਸੰਭਾਵਨਾ ਹੈ। 

ਗੌਰਵ ਯਾਦਵ ਨੇ ਮੈਡੀਕਲ ਨਸ਼ਾ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਨਸ਼ਾ ਬਾਹਰਲਿਆਂ ਸੂਬਿਆਂ ਤੋਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਤੋਂ ਇਹ ਨਸ਼ਾ ਆ ਰਿਹਾ ਹੈ ਉਨ੍ਹਾਂ ਸੂਬਿਆਂ ਨਾਲ ਸਹਿਯੋਗ ਕਰ ਕੇ ਇਸ ਨੂੰ ਵੀ ਠੱਲ੍ਹ ਪਾਉਣ ਲਈ ਅਹਿਮ ਕਦਮ ਪੁੱਟੇ ਜਾਣਗੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement