Mock drill: ਜੰਮੂ-ਕਸ਼ਮੀਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕਰਵਾਈ ਗਈ ਮੌਕ ਡਰਿੱਲ
Published : May 31, 2025, 7:08 pm IST
Updated : May 31, 2025, 7:08 pm IST
SHARE ARTICLE
Mock drill: Mock drill conducted in various districts of Punjab
Mock drill: Mock drill conducted in various districts of Punjab

ਜੰਮੂ-ਕਸ਼ਮੀਰ ਦੇ ਅਖਨੂਰ 'ਚ ਮੌਕ ਡਰਿੱਲ

Mock drill: ਪੂਰੇ ਭਾਰਤ ਵਿੱਚ 'ਆਪ੍ਰੇਸ਼ਨ ਸ਼ੀਲਡ' ਤਹਿਤ  ਮੌਕ ਡਰਿੱਲ ਕਾਰਵਾਈ ਗਈ ਹੈ। ਹੁਣ ਜੰਮੂ-ਕਸ਼ਮੀਰ ਦੇ ਅਖਨੂਰ ਵਿੱਚ ਮੌਕ ਡਰਿੱਲ ਕਰਵਾਈ ਗਈ ਹੈ। ਲੋਕਾਂ ਨੂੰ ਜਾਗਰੁਕ ਕੀਤਾ ਗਿਆ ਹੈ। ਲੋਕਾਂ ਨੂੰ ਦੱਸਿਆ ਗਿਆ ਹੈ ਕਿ ਯੁੱਧ ਵੇਲੇ ਕਿਵੇ ਅਸੀਂ ਸੁਚੇਤ ਰਹਿਣਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਆਪਣੇ ਆਸੇ-ਪਾਸੇ ਦੇ ਲੋਕਾਂ ਨੂੰ ਕਿਵੇ ਸਹਿਯੋਗ ਦੇਣਾ ਹੈ।

ਕਪੂਰਥਲਾ ਵਿੱਚ ਵੀ ਕਾਰਵਾਈ ਗਈ ਮੌਕ ਡਰਿੱਲ

ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਤਹਿਤ ਪ੍ਰਬੰਧਕੀ ਕੰਪਲੈਕਸ ਵਿਖੇ ਕੰਮਕਾਜ ਵਾਲੇ ਦਿਨ ਡਰੋਨ ਹਮਲੇ ਕਾਰਨ ਅੱਗ ਲੱਗਣ ਤੋਂ ਬਾਅਦ ਵਾਲੀ ਸਥਿਤੀ ਤੇ ਬਚਾਅ ਕਾਰਜਾਂ ਬਾਰੇ ਅਭਿਆਸ ਕੀਤਾ ਗਿਆ। ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਕੀਤੀ ਗਈ ਇਸ ਮੌਕ ਡਰਿੱਲ ਵਿਚ ਸਿਵਲ ਪ੍ਰਸ਼ਾਸਨ, ਮਾਲ ਵਿਭਾਗ, ਫਾਇਰ ਬ੍ਰਿਗੇਡ, ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਨੇ ਭਾਗ ਲਿਆ। ਇਸ ਦੌਰਾਨ ਡਰੋਨ ਹਮਲੇ ਤੋਂ ਤੁਰੰਤ ਬਾਅਦ ਹੂਟਰ ਵਜਾ ਕੇ ਸਭ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ ਗਿਆ।

'ਆਪ੍ਰੇਸ਼ਨ ਸ਼ੀਲਡ' ਤਹਿਤ ਅੰਮ੍ਰਿਤਸਰ ਵਿਚ ਮੌਕ ਡਰਿੱਲ

ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਵਿਖੇ ਮੌਕ ਡਰਿੱਲ ਕਾਰਵਾਈ ਗਈ ਹੈ। ਅੰਮ੍ਰਿਤਸਰ ਦੇ ਸਥਾਨਕ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਹੈ ਕਿ ਯੁੱਧ ਦੇ ਸਮੇਂ ਜਾਂ ਕਿਸੇ ਆਫ਼ਤ ਦੇ ਸਮੇਂ ਅਸੀਂ ਕਿਵੇ ਸੁਚੇਤ ਰਹਿਣਾ ਹੈ।

ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡਰਿੱਲ ਚੱਲ ਰਹੀ ਹੈ। ਇਸ ਲਈ ਸਮਾਂ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਬਲੈਕ ਆਊਟ ਦਾ ਸਮਾਂ ਰਾਤ 8 ਵਜੇ ਤੋਂ 8:15 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement