Fake encounter case: ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ
Published : May 31, 2025, 5:41 pm IST
Updated : May 31, 2025, 5:41 pm IST
SHARE ARTICLE
Mohali special CBI court sentences three former police officers in fake encounter case
Mohali special CBI court sentences three former police officers in fake encounter case

SI ਮਨਜੀਤ ਸਿੰਘ ਨੂੰ 8 ਸਾਲ ਕੈਦ, 50 ਹਜ਼ਾਰ ਰੁਪਏ ਜੁਰਮਾਨਾ

Fake encounter case: ਮੁਹਾਲੀ ਦੀ ਸੀ. ਬੀ. ਆਈ. ਅਦਾਲਤ ਨੇ ਸਾਲ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਤਿੰਨ ਪੁਲਿਸ ਅਧਿਕਾਰੀਆਂ ਨੂੰ ਕੈਦ ਦੀ ਸਜ਼ਾ ਅਤੇ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਪਲਵਿੰਦਰ ਸਿੰਘ ਉਰਫ ਪੱਪੂ ਅਤੇ ਬਲਵੀਰ ਸਿੰਘ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਮੁਕਾਬਲਾ ਵਿਖਾ ਕਤਲ ਕਰਨ ਲਈ ਦੋਸ਼ੀ ਠਹਿਰਾਇਆ ਹੈ।

ਸ ਮੌਕੇ ਉਕਤ ਕੇਸ ਦੀ ਸੀ. ਬੀ. ਆਈ. ਵਲੋਂ ਪੈਰਵੀ ਕਰ ਰਹੇ ਵਕੀਲ ਅਨਮੋਲ ਨਾਰੰਗ ਨੇ ਦੱਸਿਆ ਕਿ ਅਦਾਲਤ ਨੇ ਕਪੂਰਥਲਾ ਵਿਖੇ ਉਸ ਸਮੇਂ ਤਾਇਨਾਤ ਤਤਕਾਲੀ ਇੰਸਪੈਕਟਰ ਮਨਜੀਤ ਸਿੰਘ ਤੇ ਤਤਕਾਲੀ ਸਬ-ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਠ ਸਾਲ ਦੀ ਕੈਦ ਨਾਲ 50,000 ਰੁਪਏ ਜੁਰਮਾਨਾ ਅਤੇ ਤਤਕਾਲੀ ਏ. ਐਸ. ਆਈ. ਕਰਮਜੀਤ ਸਿੰਘ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਨਾਲ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement