Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਹੋਏ ਗ੍ਰੈਜੂਏਟ
Published : May 31, 2025, 6:49 pm IST
Updated : May 31, 2025, 6:49 pm IST
SHARE ARTICLE
Punjab News: Eight cadets of Maharaja Ranjit Singh Preparatory Institute graduate from NDA
Punjab News: Eight cadets of Maharaja Ranjit Singh Preparatory Institute graduate from NDA

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ/ਐਸਏਐਸ ਨਗਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾਈ ਲਈ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ।

ਅਮਨ ਅਰੋੜਾ ਨੇ ਪਾਸ ਆਊਟ ਹੋਏ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਬੁਲੰਦਿਆਂ ਛੂਹਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ 'ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 28 ਹੋਰ ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰ ਉਡੀਕ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਕੈਡਿਟ ਇਸ ਸਮੇਂ ਐਨਡੀਏ, ਖੜਕਵਾਸਲਾ ਵਿਖੇ ਇੰਸਟ੍ਰੱਕਟਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਇਸ ਸੰਸਥਾ ਅਤੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement