Weather News : ਪੰਜਾਬ ਦੇ ਵੱਖ-ਵੱਖ ਥਾਵਾਂ ਉੱਤੇ ਬਦਲਿਆ ਮੌਸਮ, ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Published : May 31, 2025, 6:21 pm IST
Updated : May 31, 2025, 6:21 pm IST
SHARE ARTICLE
Weather News: Weather changed in various places of Punjab, people got relief from heat due to rain
Weather News: Weather changed in various places of Punjab, people got relief from heat due to rain

ਤੇਜ਼ ਹਨੇਰੀ ਤੋਂ ਬਾਅਦ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Weather News : ਪੰਜਾਬ ਦੇ ਵੱਖ-ਵੱਖ ਥਾਵਾਂ ਉੱਤੇ ਤੇਜ਼ ਹਵਾਵਾਂ ਤੋਂ ਬਾਅਦ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਟਿਆਲਾ ਸ਼ਹਿਰ ਵਿੱਚ ਮੀਂਹ ਪੈਣ ਕਰਕੇ ਕਈ ਥਾਵਾਂ ਉੱਤੇ ਪਾਣੀ ਖੜ੍ਹਾ ਹੋ ਗਿਆ ਹੈ।

ਲੁਧਿਆਣਾ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਮਿਲੀ ਰਾਹਤ

ਲੁਧਿਆਣਾ ਵਿੱਚ ਵੀ ਮੀਂਹ ਪੈਣ ਕਾਰਨ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ। ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਰਕੇ ਲੂ ਤੋਂ ਛੁਟਕਾਰਾ ਮਿਲਿਆ ਹੈ।

ਨਵਾਂਸ਼ਹਿਰ 'ਚ ਭਾਰੀ ਤੂਫਾਨ ਤੇ ਮੀਂਹ ਕਾਰਨ ਰਸਤੇ ਜਾਮ

ਨਵਾਂਸ਼ਹਿਰ ਦੇ ਆਸ-ਪਾਸ ਦੇ ਪਿੰਡਾਂ ਵਿਚ ਆਏ ਭਾਰੀ ਤੂਫਾਨ ਤੇ ਹਨੇਰੀ ਕਾਰਨ ਟੁੱਟੇ ਦਰੱਖਤਾਂ ਕਰਕੇ ਰਸਤੇ ਜਾਮ ਹੋ ਗਏ ਹਨ। ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਇਕ ਘੰਟਾ ਮੀਂਹ ਪੈਣ ਨਾਲ ਜਿਥੇ ਮੌਸਮ ਸੁਹਾਵਣਾ ਹੋਇਆ, ਉਥੇ ਲੋਕਾਂ ਨੂੰ ਦਰੱਖਤ ਡਿੱਗਣ ਕਾਰਨ ਕਾਫੀ ਪਰੇਸ਼ਾਨੀ ਆਈ।

ਕੋਟਫਤੂਹੀ-ਮਾਹਿਲਪੁਰ ਮੁੱਖ ਸੜਕ ਦਰੱਖਤ ਟੁੱਟ ਕੇ ਡਿੱਗਣ ਨਾਲ ਹੋਈ ਬੰਦ

ਅਚਾਨਕ ਸਾਢੇ ਕੁ ਚਾਰ ਵਜੇ ਦੇ ਕਰੀਬ ਮੌਸਮ ਵਿਚ ਆਏ ਬਦਲਾਅ ਨਾਲ ਕੋਟਫ਼ਤੂਹੀ ਦੇ ਆਸ-ਪਾਸ ਹਲਕੇ ਮੀਂਹ ਨਾਲ ਜਿਥੇ ਮੌਸਮ ਸੁਹਾਵਣਾ ਹੋਇਆ, ਉਥੇ ਚੱਲੇ ਤੇਜ਼ ਝੱਖੜ ਨਾਲ ਕੋਟਫ਼ਤੂਹੀ-ਮਾਹਿਲਪੁਰ ਨੂੰ ਜਾਣ ਵਾਲੀ ਸੜਕ ਤੇ ਕੋਟਫ਼ਤੂਹੀ ਤੋਂ ਬਹਿਰਾਮ ਨੂੰ ਜਾਣ ਵਾਲੀ ਮੁੱਖ ਸੜਕ ਉੱਪਰ ਕੋਈ ਦਰੱਖਤਾਂ ਦੇ ਵੱਡੇ-ਵੱਡੇ ਟਾਹਣੇ ਸੜਕ ਵਿਚਕਾਰ ਡਿੱਗ ਪੈਣ ਨਾਲ ਇਹ ਸੜਕ ਬੰਦ ਹੋ ਗਈ ਹੈ, ਜਿਸ ਨਾਲ ਚਾਰ ਪਹੀਆ ਵਾਹਨਾਂ ਦਾ ਇਸ ਸੜਕ ਉੱਪਰੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ।

ਰਾਜਪੁਰਾ 'ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ

ਰਾਜਪੁਰਾ ਅਤੇ ਆਲੇ-ਦੁਆਲੇ ਦੇ ਖੇਤਰ ਵਿਚ ਸ਼ਾਮ ਸਮੇਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਜਦੋਂ ਤੇਜ਼ ਹਨੇਰੀ ਆਉਣ ਤੋਂ ਬਾਅਦ ਬਾਰਿਸ਼ ਸ਼ੁਰੂ ਹੋ ਗਈ ਅਤੇ ਅਨਾਜ ਮੰਡੀ ਵਿਚ ਕਿਸਾਨਾਂ ਦਾ ਸੂਰਜ ਮੁਖੀ ਭਿੱਜਦਾ ਰਿਹਾ ਭਾਵੇਂ ਕਿ ਮੰਡੀ ਵਾਲਿਆਂ ਨੇ ਸੂਰਜ ਮੁਖੀ ਨੂੰ ਢੱਕਣ ਦੀ ਕੋਸ਼ਿਸ਼ ਕੀਤੀ ਪਰ ਕੁਦਰਤ ਮੂਹਰੇ ਉਨ੍ਹਾਂ ਦੀ ਕੋਈ ਪੇਸ਼ ਨਹੀਂ ਚੱਲੀ ਅਤੇ ਅਨਾਜ ਮੰਡੀ ਸੂਰਜ ਮੁਖੀ ਦੀਆਂ ਢੇਰੀਆਂ ਭਿੱਜਦੀਆਂ ਰਹੀਆਂ। ਇਸ ਮੀਂਹ ਤੋਂ ਬਾਅਦ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement