ਪੈਸੇ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਵਾਲੇ ਐਸਆਈ ਅਤੇ ਏਐਸਆਈ ਗ੍ਰਿਫ਼ਤਾਰ 
Published : Jul 31, 2018, 4:30 pm IST
Updated : Jul 31, 2018, 4:30 pm IST
SHARE ARTICLE
Aresst
Aresst

ਪੁਲਿਸ ਅਕਸਰ ਰਿਸ਼ਵਤਖ਼ੋਰੀ ਨੂੰ ਲੈ ਕੇ ਵਿਵਾਦਾਂ ਵਿਚ ਰਹਿੰਦੀ ਹੈ। ਆਏ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਰਿਸ਼ਵਤ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਅੰਮ੍ਰਿਤਸਰ : ਪੁਲਿਸ ਅਕਸਰ ਰਿਸ਼ਵਤਖ਼ੋਰੀ ਨੂੰ ਲੈ ਕੇ ਵਿਵਾਦਾਂ ਵਿਚ ਰਹਿੰਦੀ ਹੈ। ਆਏ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਰਿਸ਼ਵਤ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੰਮ੍ਰਿਤਸਰ ਵਿਚ ਵੀ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸਬ ਇੰਸਪੈਕਟਰ ਅਤੇ ਏਐਸਆਈ ਨੇ ਪੈਸੇ ਲੈ ਕੇ ਇਕ ਨਸ਼ਾ ਤਸਕਰ ਨੂੰ ਛੱਡ ਦਿਤਾ ਹੈ। 

RuppesRupeesਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਐਸਐਸਪੀ ਦਿਹਾਤੀ ਪਰਮਪਾਲ ਸਿੰਘ ਨੇ ਉਕਤ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿਤਾ ਹੈ। ਮੁਲਜ਼ਮਾਂ ਨੂੰ ਸੋਮਵਾਰ ਨੂੰ ਡਿਊਟੀ ਮੈਜਿਸਟ੍ਰੇਟ ਮੁਕੇਸ਼ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਦੋ ਦਿਨਾਂ ਦੇ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ। ਐਸਐਸਪੀ ਨੇ ਦਸਿਆ ਕਿ ਬੀਤੇ ਦਿਨ ਥਾਣਾ ਘਰਿੰਡਾ ਪੁਲਿਸ ਨੇ ਨਵਤੇਜ ਸਿੰਘ ਨਾਮੀ ਤਸਕਰ ਨੂੰ ਪੰਜ ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ।

Fraud Fraudਦੋਸ਼ੀ ਨੇ ਪੁਛਗਿਛ ਵਿਚ ਦਸਿਆ ਕਿ ਉਹ ਹੈਰੋਇਨ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨਾਮ ਦੇ ਤਸਕਰ ਤੋਂ ਲੈ ਕੇ ਆਉਂਦਾ ਸੀ। 5 ਜੁਲਾਈ ਨੂੰ ਉਸ ਦੇ ਘਰ ਸਬ ਇੰਸਪੈਕਟਰ ਪਰਮਜੀਤ ਸਿੰਘ ਅਤੇ ਏਐਸਆਈ ਅਸ਼ਵਨੀ ਕੁਮਾਰ ਆਏ ਅਤੇ ਦੋਹਾਂ ਨੇ ਉਸ ਤੋਂ 8 ਹਜ਼ਾਰ ਰੁਪਏ ਲੈ ਕੇ ਉਸ ਨੂੰ ਛੱਡ ਦਿਤਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ ਛੇੜੀ ਗਈ ਹੈ।

DrugsDrugsਉਨ੍ਹਾਂ ਵਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਪਰ ਅਜਿਹੇ ਵਿਚ ਜੇਕਰ ਪੁਲਿਸ ਇਸ ਤਰ੍ਹਾਂ ਨਸ਼ਾ ਤਸਕਰਾਂ ਨੂੰ ਪੈਸੇ ਲੈ ਕੇ ਛੱਡਦੀ ਰਹੇਗੀ ਤਾਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਕਿਸ ਤਰ੍ਹਾਂ ਕਾਮਯਾਬ ਹੋਵੇਗੀ? ਨਸ਼ਾ ਤਸਕਰੀ ਨੂੰ ਲੈ ਕੇ ਪਹਿਲਾਂ ਹੀ ਪੁਲਿਸ 'ਤੇ ਇਲਜ਼ਾਮ ਲਗਦੇ ਹਨ ਕਿ ਉਹ ਨਸ਼ਾ ਤਸਕਰਾਂ ਦਾ ਸਾਥ ਦਿੰਦੀ ਹੈ।

Fraud Fraudਜੇਕਰ ਪੁਲਿਸ ਨਸ਼ਾ ਤਸਕਰਾਂ ਦਾ ਸਾਥ ਨਾ ਦੇਵੇ ਤਾਂ ਨਸ਼ੇ ਨੂੰ ਠੱਲ੍ਹ ਪਾਉਣ ਵਿਚ ਦੇਰ ਨਹੀਂ ਲੱਗੇਗੀ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਪੁਲਿਸ ਦੀ ਸ਼ਹਿ ਤੋਂ ਬਿਨਾਂ ਨਸ਼ਾ ਤਸਕਰਾਂ ਦਾ ਧੰਦਾ ਨਹੀਂ ਚੱਲ ਸਕਦਾ। ਅਜਿਹੇ ਵਿਚ ਅੰਮ੍ਰਿਤਸਰ ਤੋਂ ਸਾਹਮਣੇ ਆਈ ਇਹ ਘਟਨਾ ਵਾਕਈ ਪੁਲਿਸ ਦੀ ਕਾਰਗੁਜ਼ਾਰੀ 'ਤੇ ਕਿਤੇ ਨਾ ਕਿਤੇ ਸਵਾਲ ਖੜ੍ਹੇ ਕਰਦੀ ਹੈ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement