ਮੈਡੀਕਲ ਕਾਲਜਾਂ 'ਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਯਕੀਨੀ ਬਣਾਈ ਜਾਵੇ-ਸੋਨੀ
Published : Jul 31, 2019, 7:01 pm IST
Updated : Jul 31, 2019, 7:01 pm IST
SHARE ARTICLE
Meeting Pic
Meeting Pic

ਕਿਹਾ - ਮੈਡੀਕਲ ਕੌਂਸਲਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਖੱਜਲ-ਖੁਆਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ'

ਚੰਡੀਗੜ੍ਹ : ਐਮ.ਬੀ.ਬੀ.ਐਸ.ਦੀ ਡਿਗਰੀ ਦੇ ਮੈਡੀਕਲ ਕਾਲਜਾਂ ਵਿਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇ। ਉਕਤ ਪ੍ਰਗਟਾਵਾ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

Meeting Pic-1Meeting Pic-1

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿਚ ਮੈਡੀਕਲ ਕਾਲਜਾਂ ਵਿੱਚ ਦਾਖ਼ਲਿਆਂ ਲਈ ਬਣਾਏ ਗਏ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦੇ ਨਾਲ ਨਾਲ ਭਵਿੱਖ ਵਿਚ ਵੀ ਡਾਕਟਰੀ ਦੀ ਪੜ੍ਹਾਈ ਕਰਨ ਦੇ ਇੱਛੁਕ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਹੁਣ ਤੋਂ ਹੀ ਨੀਤੀ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਡਾਕਟਰੀ ਸਿਖਿਆ ਅਤੇ ਖੋਜ ਵਿਭਾਗ ਅਧੀਨ ਆਉਂਦੇ ਹਸਪਤਾਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਹਸਪਤਾਲਾਂ ਵਿਚ ਇਲਾਜ ਕਰਵਾਉਣ ਲਈ ਆਉਣ ਵਾਲੇ ਸਮੂਹ ਮਰੀਜ਼ਾਂ ਨੂੰ ਹਰੇਕ ਸੰਭਵ ਸਹੂਲਤ ਦੇਣ ਤਾਂ ਜੋ ਲੋਕਾਂ ਦਾ ਸਰਕਾਰੀ ਸਿਸਟਮ ਵਿਚ ਭਰੋਸਾ ਹੋਰ ਮਜ਼ਬੂਤ ਹੋ ਸਕੇ।

Meeting Pic-2Meeting Pic-2

ਉਨ੍ਹਾਂ ਇਸ ਮੌਕੇ ਇਹ ਵੀ ਹਦਾਇਤ ਕੀਤੀ ਕਿ ਇਲਾਜ ਦੇ ਨਾਮ 'ਤੇ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਕੈਦੀ ਕਈ ਵਾਰ ਹਸਪਤਾਲਾਂ ਵਿਚ ਕਈ ਕਈ ਦਿਨ ਤਕ ਗ਼ਲਤ ਤਰੀਕਿਆਂ ਰਾਹੀਂ ਦਾਖ਼ਲ ਰਹਿੰਦੇ ਹਨ, ਇਸ ਨੂੰ ਵੀ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇ ਅਤੇ ਜਿੰਨੇ ਦਿਨਾਂ ਦੀ ਮਰੀਜ਼ ਨੂੰ ਲੋੜ ਹੈ ਓਨੇ ਦਿਨ ਹੀ ਅਜਿਹੇ ਮਰੀਜ਼ਾਂ ਨੂੰ ਦਾਖ਼ਲ ਰੱਖਿਆ ਜਾਵੇ।

Meeting Pic-3Meeting Pic-3

ਸੋਨੀ ਨੇ ਸਮੂਹ ਮੈਡੀਕਲ ਕੌਂਸਲਾ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ ਅਤੇ ਜੇ ਉਨ੍ਹਾਂ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆ ਗਿਆ ਤਾਂ ਖੱਜਲ ਖੁਆਰ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੁੰ ਬਖਸ਼ਣਗੇ ਨਹੀਂ। ਇਸ ਮੌਕੇ ਮੈਡੀਕਲ ਕਾਲਜਾਂ ਦੇ ਪ੍ਰਿਸੀਪਲਾਂ ਵਲੋਂ ਕੁਝ ਮੰਗਾਂ ਵੀ ਉਠਾਈਆਂ ਗਈਆਂ ਜਿਨ੍ਹਾਂ ਉੱਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਮੁੱਖ ਸਕੱਤਰ ਡਾਕਟਰੀ ਸਿੱÎਖਿਆ ਅਤੇ ਖੋਜ ਨੂੰ ਹਦਾਇਤ ਕੀਤੀ ਗਈ ਕਿ ਇਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement