ਖੰਨਾ ਪੁਲਿਸ ਵੱਲੋਂ 7 ਕਰੋੜ ਦੀ ਹੈਰੋਇਨ ਸਮੇਤ ਔਰਤ ਕਾਬੂ, ਦਿੱਲੀ ਤੋਂ ਪੰਜਾਬ ‘ਚ ਕਰਨੀ ਸੀ ਸਪਲਾਈ
Published : Jul 31, 2019, 4:28 pm IST
Updated : Jul 31, 2019, 4:34 pm IST
SHARE ARTICLE
Khanna Police
Khanna Police

ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਚਲਾਈ ਜਾ ਰਹੀ ਨਸ਼ਾ ਵਿਰੋਧੀ...

ਖੰਨਾ: ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ 1 ਕਿਲੋ 260 ਗ੍ਰਾਮ ਹੈਰੋਇਨ ਸਮੇਤ ਕਥਿਤ ਆਰੋਪੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਐਸਪੀ (ਆਈ) ਜਸਵੀਰ ਸਿੰਘ ਦੀ ਅਗਵਾਈ ਵਿਚ ਨਾਰਕੋਟਿਕਸ ਸੇਲ ਨੇ ਪ੍ਰਿਸਟਾਈਨ ਮਾਲ ਦੇ ਬਾਹਰ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ।

Khanna Police Khanna Police

ਗੋਬਿੰਦਗੜ੍ਹ ਵੱਲੋਂ ਆ ਰਹੀ ਸਵੀਫ਼ਟ ਡਿਜਾਇਰ ਕਾਰ (ਟੈਕਸੀ) ਨੂੰ ਸ਼ੱਕ ਦੇ ਆਧਾਰ ਉੱਤੇ ਰੋਕਿਆ ਗਿਆ। ਕਾਰ ਨੂੰ ਅਮਿਤ ਮੌਂਗੀਆ ਨਿਵਾਸੀ ਬਡੇਲ ਥਾਣਾ ਵਿਕਾਸਪੁਰੀ ਨਵੀਂ ਦਿੱਲੀ ਚਲਾ ਰਿਹਾ ਸੀ। ਪਿਛਲੀ ਸੀਟ ਉਤੇ ਈਵਾ ਦਾਸ ਬੈਠੀ ਸੀ। ਉਸਦੇ ਪਰਸ ਦੀ ਤਲਾਸ਼ੀ ਲੈਣ ਦੇ ਲਈ ਡੀਐਸਪੀ ਦੀਪਕ ਰਾਏ ਨੂੰ ਮੌਕੇ ‘ਤੇ ਬੁਲਾਇਆ ਗਿਆ। ਡੀਐਸਪੀ ਦੀ ਹਾਜਰੀ ਵਿਚ ਮਹਿਲਾ ਕਾਂਸਟੇਬਲ ਨੇ ਜਦੋਂ ਪਰਸ ਦੀ ਤਲਾਸ਼ੀ ਲਈ ਤਾਂ ਉਸਦੇ ਵਿਚ ਕੋਈ ਚੀਜ ਲੁਕਾਈ ਹੋਈ ਮਿਲੀ।

Heroin recovered from Ferozepur border areaHeroin 

ਜਦੋਂ ਪਰਸ ਖੋਲਿਆ ਗਿਆ ਤਾਂ ਅੰਦਰ 1 ਕਿਲੋ 260 ਗ੍ਰਾਮ ਹੈਰੋਇਨ ਲੁਕਾਈ ਹੋਈ ਸੀ। ਪੜਤਾਲ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਔਰਤ ਨੇ ਔਲਾ ਕੈਬ ਦਿੱਲੀ ਤੋਂ ਜਲੰਧਰ ਤੱਕ ਲਈ ਸੀ। ਉਸਦਾ ਟੈਕਸੀ ਡਰਾਇਵਰ ਨਾਲ ਕਿਸੇ ਪ੍ਰਕਾਰ ਦਾ ਕੋਈ ਸੰਬੰਧ ਸਾਹਮਣੇ ਨਹੀਂ ਆਇਆ। ਜਿਸ ‘ਤੇ ਡਰਾਇਵਰ ਨੂੰ ਛੱਡ ਦਿੱਤਾ ਗਿਆ।

Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement